ਪਿਸਤੌਲ ਦੀ ਨੋਕ ''ਤੇ ਲੁੱਟ-ਖੋਹ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ

Wednesday, Feb 14, 2018 - 04:22 AM (IST)

ਪਿਸਤੌਲ ਦੀ ਨੋਕ ''ਤੇ ਲੁੱਟ-ਖੋਹ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ

ਤਲਵੰਡੀ ਸਾਬੋ(ਮੁਨੀਸ਼)-ਇਕ ਮੋਟਰਸਾਈਕਲ ਸਵਾਰ ਵਿਅਕਤੀ ਤੋਂ ਪਿਸਤੌਲ ਦੀ ਨੋਕ 'ਤੇ ਪੈਸੇ ਖੋਹਣ ਵਾਲੇ ਤਿੰਨ ਮੋਟਰਸਾਈਕਲ ਸਵਾਰਾਂ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗੁਰਭੇਜ ਸਿੰਘ ਵਾਸੀ ਫਤਿਆਬਾਦ ਨੇ ਪੁਲਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ 'ਚ ਦੱਸਿਆ ਕਿ ਉਹ 9 ਫਰਵਰੀ ਦੀ ਸ਼ਾਮ ਨੂੰ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਪਿੰਡ ਲਹਿਰੀ ਨੇੜੇ ਇਕ ਮੋਟਰਸਾਈਕਲ 'ਤੇ ਸਵਾਰ ਗੁਰਬਿੰਦਰ ਸਿੰਘ, ਸੰਦੀਪ ਸਿੰਘ ਤੇ ਗਗਨਦੀਪ ਸਿੰਘ ਵਾਸੀ ਸਰਦੂਲਗੜ੍ਹ ਨੇ ਪਿਸਤੌਲ ਦੀ ਨੋਕ 'ਤੇ ਉਸ ਕੋਲੋਂ 4800 ਰੁਪਏ ਖੋਹ ਲਏ ਤੇ ਫਰਾਰ ਹੋ ਗਏ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਸ ਨੇ ਗੁਰਭੇਜ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਗੁਰਬਿੰਦਰ ਸਿੰਘ, ਸੰਦੀਪ ਸਿੰਘ ਤੇ ਗਗਨਦੀਪ ਸਿੰਘ ਵਾਸੀ ਸਰਦੂਲਗੜ੍ਹ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਸਿੰਗੋ ਚੌਕੀ ਇੰਚਾਰਜ ਭੁਪਿੰਦਰਜੀਤ ਸਿੰਘ ਨੇ ਸੰਪਰਕ ਕਰਨ 'ਤੇ ਦੱਸਿਆ ਕਿ ਕਥਿਤ ਦੋਸ਼ੀ ਫਰਾਰ ਹਨ, ਜਿਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।


Related News