ਘਰ ''ਚੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ

Tuesday, Feb 20, 2018 - 03:49 AM (IST)

ਘਰ ''ਚੋਂ ਲੱਖਾਂ ਦੇ ਗਹਿਣੇ ਅਤੇ ਨਕਦੀ ਚੋਰੀ

ਬਠਿੰਡਾ(ਸੁਖਵਿੰਦਰ)-ਸਥਾਨਕ ਨਾਮਦੇਵ ਰੋਡ 'ਤੇ ਇਕ ਘਰ 'ਚੋਂ ਚੋਰ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਕੇ ਲੈ ਗਏ। ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਵਿਜੇ ਕੁਮਾਰ ਵਾਸੀ ਨਾਮਦੇਵ ਰੋਡ 'ਤੇ ਸਿਵਲ ਲਾਈਨ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਬੀਤੇ ਦਿਨੀਂ ਉਹ ਕੰਮਕਾਜ ਲਈ ਘਰ ਤੋਂ ਬਾਹਰ ਗਏ ਸਨ। ਇਸ ਤੋਂ ਬਾਅਦ ਜਦੋਂ ਉਹ ਵਾਪਸ ਘਰ ਪਹੁੰਚੇ ਤਾਂ ਗੇਟ ਦੇ ਜਿੰਦਰੇ ਟੁੱਟੇ ਹੋਏ ਸਨ। ਘਰ ਦੀਆਂ ਅਲਮਾਰੀਆਂ ਵਿਚੋਂ ਸਾਮਾਨ ਖਿੱਲਰਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਚੋਰ ਘਰ ਦੀ ਅਲਮਾਰੀ ਵਿਚੋਂ ਡੇਢ ਲੱਖ ਦੀ ਨਕਦੀ ਅਤੇ ਸੋਨੇ-ਚਾਂਦੀ ਦੇ ਗਹਿਣੇ ਲੈ ਗਏ। ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News