ਫਾਇਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਪਿਸਤੌਲ ਦੀ ਨੋਕ ''ਤੇ ਖੋਹੀ ਨਕਦੀ
Saturday, Feb 24, 2018 - 01:29 AM (IST)

ਜ਼ੀਰਾ(ਗੁਰਮੇਲ)—ਸਥਾਨਕ ਮੱਲਾਂਵਾਲਾ ਰੋਡ 'ਤੇ ਪੈਂਦੇ ਪਿੰਡ ਸੰਤੂਵਾਲਾ ਕੋਲ ਇਕ ਫਾਇਨਾਂਸ ਕੰਪਨੀ ਦੇ ਮੁਲਾਜ਼ਮ ਕੋਲੋਂ ਪਿਸਤੌਲ ਦੀ ਨੋਕ 'ਤੇ ਨਕਦੀ ਅਤੇ ਹੋਰ ਸਾਮਾਨ ਖੋਹਣ ਦਾ ਸਮਾਚਾਰ ਮਿਲਿਆ ਹੈ। ਪੀੜਤ ਵਿਅਕਤੀ ਦੀ ਸ਼ਿਕਾਇਤ 'ਤੇ ਪੁਲਸ ਵੱਲੋਂ ਘਟਨਾ ਸਥਾਨ ਅਤੇ ਲੋਕਾਂ ਕੋਲੋਂ ਜਾਂਚ-ਪੜਤਾਲ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪੀੜਤ ਗੁਰਪ੍ਰੀਤ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਮੁਹੰਮਦ ਨਿਆਜ਼ੀਵਾਲਾ ਥਾਣਾ ਮਮਦੋਟ ਨੇ ਦੱਸਿਆ ਕਿ ਉਹ ਮਾਈਕਰੋ ਫਾਇਨਾਂਸ ਕੰਪਨੀ ਦਾ ਮੁਲਾਜ਼ਮ ਹੈ ਅਤੇ ਮੱਲਾਂਵਾਲਾ ਤੋਂ ਉਗਰਾਹੀ ਕਰ ਕੇ ਜ਼ੀਰਾ ਵਾਪਸ ਆ ਰਿਹਾ ਸੀ। ਜਦ ਉਹ ਪਿੰਡ ਸੰਤੂਵਾਲਾ ਨਜ਼ਦੀਕ ਪੁੱਜਾ ਤਾਂ ਦੋ ਅਣਪਛਾਤੇ ਨੌਜਵਾਨਾਂ ਨੇ ਪਿਸਤੌਲ ਦਿਖਾ ਕੇ ਉਸ ਕੋਲੋਂ 39 ਹਜ਼ਾਰ 270 ਰੁਪਏ ਦੀ ਨਕਦੀ, ਟੈਬ ਅਤੇ ਪਰਸ ਖੋਹ ਲਿਆ। ਇਸ ਸਬੰਧੀ ਜਦ ਏ. ਐੱਸ. ਆਈ. ਸੁਦੇਸ਼ ਕੁਮਾਰ ਨਾਲ ਫੋਨ 'ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਘਟਨਾ ਸਥਾਨ ਅਤੇ ਆਸ-ਪਾਸ ਦੇ ਲੋਕਾਂ ਤੋਂ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।