ਵਿਘਨ ਪਾਉਣ ਤੇ ਸਰਕਾਰੀ ਪ੍ਰਾਪਰਟੀ ਦਾ ਨੁਕਸਾਨ ਕਰਨ ਦੇ ਦੋਸ਼ 'ਚ 4 ਨਾਮਜ਼ਦ
Friday, Mar 02, 2018 - 03:50 AM (IST)

ਫਿਰੋਜ਼ਪੁਰ(ਕੁਮਾਰ,ਗੁਰਮੇਲ)-ਅਵਾਣ ਦੇ ਸਰਕਾਰੀ ਸਕੂਲ ਵਿਚ ਚੱਲ ਰਹੇ ਕੰਮ ਵਿਚ ਵਿਘਨ ਪਾਉਣ ਅਤੇ ਸਰਕਾਰੀ ਪ੍ਰਾਪਰਟੀ ਦਾ ਨੁਕਸਾਨ ਕਰਨ ਦੇ ਮਾਮਲੇ 'ਚ ਥਾਣਾ ਜ਼ੀਰਾ ਦੀ ਪੁਲਸ ਨੇ 4 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਗੁਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਜ਼ੀਰਾ ਨੇ ਦੱਸਿਆ ਕਿ ਪਰਮਵੀਰ ਸਿੰਘ, ਜਗਦੀਪ ਸਿੰਘ, ਜਸਵੀਰ ਸਿੰਘ, ਸੁਖਚੈਨ ਸਿੰਘ ਅਤੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਸਲਾਹ ਹੋ ਕੇ ਸਕੂਲ ਦੀ ਉਸਾਰੀ ਹੋਈ ਕੰਧ ਢਾਹ ਦਿੱਤੀ ਤੇ ਚੱਲ ਰਹੇ ਸਕੂਲ ਦੇ ਕੰਮ ਵਿਚ ਵਿਘਨ ਪਾਇਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।