ਵਿਆਹੁਤਾ ਨਾਲ ਛੇੜਛਾੜ ਕਰਨ ਦੇ ਦੋਸ਼ਾਂ ''ਚ 5 ਨਾਮਜ਼ਦ
Friday, Mar 09, 2018 - 03:24 AM (IST)
ਬਠਿੰਡਾ(ਸੁਖਵਿੰਦਰ)-ਮੌੜ ਪੁਲਸ ਨੇ ਇਕ ਵਿਆਹੁਤਾ ਨਾਲ ਛੇੜਛਾੜ ਅਤੇ ਕੁੱਟ-ਮਾਰ ਕਰਨ ਦੇ ਦੋਸ਼ਾਂ 'ਚ 5 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਰਾਣੋ (ਕਾਲਪਨਿਕ ਨਾਮ) ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 7 ਮਾਰਚ ਨੂੰ ਖੁਸ਼ਵਿੰਦਰ ਸਿੰਘ, ਬੱਬੀ, ਬੌਬੀ, ਲਛਮਣ ਰਾਮ ਅਤੇ ਰਾਜਵੀਰ ਵਾਸੀ ਭਾਈ ਬਖਤੌਰ ਜ਼ਬਰਦਸਤੀ ਉਸ ਦੇ ਘਰ ਦਾਖਲ ਹੋ ਗਏ। ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਉਸ ਨੂੰ ਇਕ ਕਮਰੇ ਵਿਚ ਬੰਦ ਕਰ ਕੇ ਉਸ ਦੇ ਕੱਪੜੇ ਪਾੜ ਦਿੱਤੇ ਜਦਕਿ ਉਸ ਨਾਲ ਅਸ਼ਲੀਲ ਹਰਕਤਾਂ ਕੀਤੀਆਂ। ਉਸ ਵੱਲੋਂ ਰੌਲਾ ਪਾਉਣ 'ਤੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
