ਦਿਨ-ਦਿਹਾੜੇ ਨੌਜਵਾਨ ਵੱਲੋਂ ਲੁੱਟ ਦੀ ਨਾਕਾਮ ਕੋਸ਼ਿਸ਼
Wednesday, Mar 21, 2018 - 03:18 AM (IST)

ਭੀਖੀ(ਸੰਦੀਪ)-ਸਥਾਨਕ ਸ਼ਹਿਰ ਦੇ ਪੁਰਾਣੇ ਬਾਜ਼ਾਰ ਸਥਿਤ ਡਾ. ਮੰਗਤ ਰਾਮ ਵਾਲੀ ਗਲੀ 'ਚ ਦਿਨ-ਦਿਹਾੜੇ ਇਕ ਨੌਜਵਾਨ ਵੱਲੋਂ ਘਰ ਅੰਦਰ ਦਾਖਲ ਹੋ ਕੇ ਲੁੱਟ ਦੀ ਨਾਕਾਮ ਕੋਸ਼ਿਸ਼ ਕੀਤੀ ਗਈ। ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਦੁਪਹਿਰ ਕਰੀਬ ਇਕ ਵਜੇ ਮੁਕੇਸ਼ ਕੁਮਾਰ ਦੇ ਘਰ ਇਕ ਨੌਜਵਾਨ ਨੇ ਦਰਵਾਜ਼ਾ ਖੜਕਾਇਆ ਤੇ ਜਿਉਂ ਹੀ ਮੁਕੇਸ਼ ਕੁਮਾਰ ਦੀ ਪਤਨੀ ਕਿਰਨਾ ਰਾਣੀ ਨੇ ਦਰਵਾਜ਼ਾ ਖੋਲ੍ਹਿਆ ਤਾਂ ਉਕਤ ਵਿਅਕਤੀ ਨੇ ਕਿਰਨਾ ਰਾਣੀ ਦੇ ਗਲ 'ਚ ਪਾਈ ਸੋਨੇ ਦੀ ਚੇਨ ਨੂੰ ਝਪਟਣ ਲੱਗਾ ਪਰ ਕਾਮਯਾਬ ਨਹੀਂ ਹੋ ਸਕਿਆ। ਕਿਰਨਾ ਦੇਵੀ ਨੇ ਦੱਸਿਆ ਕਿ ਉਸ ਦੀ ਉਕਤ ਨੌਜਵਾਨ ਨਾਲ ਹੱਥੋਪਾਈ ਵੀ ਹੋਈ ਤੇ ਉਕਤ ਨੌਜਵਾਨ ਨੇ ਉਸ 'ਤੇ ਪਿਸਤੌਲ ਤਾਣ ਲਿਆ, ਜਦ ਕਿਰਨਾ ਰਾਣੀ ਨੇ ਰੌਲਾ ਪਾਇਆ ਤਾਂ ਉਕਤ ਲੜਕਾ 4 ਕਾਰਤੂਸ ਛੱਡ ਕੇ ਦੌੜ ਗਿਆ। ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਮੌਕੇ 'ਤੇ ਪੁੱਜ ਕੇ ਕਾਰਤੂਸ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।