ਘਰ ਅੱਗੇ ਸ਼ਰਾਬ ਵੇਚਣ ਤੋਂ ਰੋਕਣ ''ਤੇ ਕੀਤੀ ਕੁੱਟ-ਮਾਰ
Sunday, Mar 25, 2018 - 03:25 AM (IST)

ਸੰਗਤ ਮੰਡੀ(ਮਨਜੀਤ)-ਜਿਥੇ ਸੂਬਾ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ ਮੁਹਿੰਮ (ਡੈਪੋ) ਨੂੰ ਚਲਾਇਆ ਜਾ ਰਿਹਾ ਹੈ, ਉਥੇ ਦੂਸਰੇ ਪਾਸੇ ਨਸ਼ੇ ਦੀ ਸਮਗਲਿੰਗ ਕਰਨ ਵਾਲੇ ਲੋਕਾਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਉਹ ਨਸ਼ੇ ਦੀ ਵਿਕਰੀ ਰੋਕਣ ਵਾਲੇ ਵਿਅਕਤੀਆਂ ਦੀ ਹੀ ਕੁੱਟ-ਮਾਰ ਕਰ ਰਹੇ ਹਨ, ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਬਠਿੰਡਾ-ਡੱਬਵਾਲੀ ਰਾਸ਼ਟਰੀ ਮਾਰਗ 'ਤੇ ਪੈਂਦੇ ਪਿੰਡ ਗੁਰੂਸਰ ਸੈਣੇਵਾਲਾ ਵਿਖੇ ਇਕ ਵਿਅਕਤੀ ਨੂੰ ਆਪਣੇ ਘਰ ਅੱਗੇ ਸ਼ਰਾਬ ਵੇਚਣ ਤੋਂ ਰੋਕਣ 'ਤੇ ਦੋ ਸਕੇ ਭਰਾਵਾਂ ਵੱਲੋਂ ਉਸ ਦੀ ਕੁੱਟ-ਮਾਰ ਕਰ ਦਿੱਤੀ। ਥਾਣਾ ਸੰਗਤ ਦੇ ਸਹਾਇਕ ਥਾਣੇਦਾਰ ਗੁਰਜੰਟ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਸੇਮ ਸਿੰਘ ਪੁੱਤਰ ਭੋਰਾ ਸਿੰਘ ਨੇ ਥਾਣੇ 'ਚ ਸ਼ਕਾਇਤ ਦਰਜ ਕਰਵਾਈ ਹੈ ਕਿ ਪਿੰਡ ਬੀੜ ਤਲਾਬ ਦੇ ਦੋ ਸਕੇ ਭਰਾ ਪੰਮਾ ਸਿੰਘ ਤੇ ਕੁਲਵਿੰਦਰ ਸਿੰਘ ਉਸ ਦੇ ਘਰ ਅੱਗੇ ਸ਼ਰਾਬ ਵੇਚਦੇ ਸਨ, ਜਦ ਬੀਤੇ ਦਿਨੀ ਉਨ੍ਹਾਂ ਉਕਤ ਵਿਅਕਤੀਆਂ ਨੂੰ ਅਜਿਹਾ ਕਰਨ ਤੋਂ ਵਰਜਿਆ ਤਾਂ ਉਕਤ ਦੋਵੇਂ ਸਕੇ ਭਰਾਵਾਂ ਵੱਲੋਂ ਉਸ ਦੀ ਕੁੱਟ-ਮਾਰ ਕਰ ਦਿੱਤੀ। ਪੁਲਸ ਵੱਲੋਂ ਮੁਦਈ ਦੇ ਬਿਆਨਾਂ 'ਤੇ ਉਕਤ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਪਰ ਇਸ ਮਾਮਲੇ 'ਚ ਹਾਲੇ ਤੱਕ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ।