ਭਾਰਤ ਬੰਦ ਦੌਰਾਨ ਕੁੱਟ-ਮਾਰ ਤੇ ਭੰਨ-ਤੋੜ ਕਰਨ ਵਾਲਿਆਂ ਖਿਲਾਫ ਪਰਚਾ

Wednesday, Apr 04, 2018 - 01:37 AM (IST)

ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਭਾਰਤ ਬੰਦ ਦੌਰਾਨ ਕੁੱਟ-ਮਾਰ ਅਤੇ ਭੰਨ-ਤੋੜ ਕਰਨ ਵਾਲੇ ਲੋਕਾਂ ਖਿਲਾਫ ਥਾਣਾ ਮਮਦੋਟ ਤੇ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਪਰਚੇ ਦਰਜ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਮਦੋਟ ਦੇ ਏ. ਐੱਸ. ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮੁੱਦਈ ਗੁਰਮੁੱਖ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਨਵਾਂ ਕਿਲਾ ਨੇ ਦੋਸ਼ ਲਾਇਆ ਕਿ ਜਦ ਉਹ ਆਪਣੇ ਦੋਸਤ ਸਤਨਾਮ ਸਿੰਘ ਨਾਲ ਕਾਰ 'ਚ ਪਿੰਡ ਤੋਂ ਫਿਰੋਜ਼ਪੁਰ ਜਾ ਰਿਹਾ ਸੀ ਤਾਂ ਫਿਰੋਜ਼ਪੁਰ-ਫਾਜ਼ਿਲਕਾ ਰੋਡ 'ਤੇ ਜੰਗਾਂ ਵਾਲਾ ਮੋੜ ਦੇ ਕੋਲ ਜੱਗਾ, ਵਜ਼ੀਰ, ਸੋਹਣ, ਗੋਰੀ, ਜੱਸਾ ਅਤੇ 15-20 ਅਣਪਛਾਤੇ ਲੋਕਾਂ ਨੇ ਜਾਮ ਲਾਇਆ ਹੋਇਆ ਸੀ ਤੇ ਉਹ ਨਾਅਰੇਬਾਜ਼ੀ ਕਰ ਰਹੇ ਸਨ, ਜਿਨ੍ਹਾਂ ਨੇ ਉਸ ਦੀ ਕਾਰ ਨੂੰ ਰੋਕਿਆ ਤੇ ਉਸ ਦੀ ਕੁੱਟ-ਮਾਰ ਕੀਤੀ। 
ਦੂਸਰੇ ਪਾਸੇ ਥਾਣਾ ਸਿਟੀ ਦੇ ਏ. ਐੱਸ. ਆਈ. ਤਰਲੋਕ ਸਿੰਘ ਨੇ ਦੱਸਿਆ ਕਿ ਪੁਲਸ ਨੇ ਜਸਵੀਰ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਗਲੀ ਨੰ. 3, ਮੁਹੱਲਾ ਬਾਵਿਆਂ ਵਾਲਾ, ਫਿਰੋਜ਼ਪੁਰ ਸਿਟੀ ਦੇ ਬਿਆਨਾਂ 'ਤੇ ਭਾਰਤ ਬੰਦ ਦੌਰਾਨ ਘਰ ਵਿਚ ਦਾਖਲ ਹੋ ਕੇ ਕੁੱਟ-ਮਾਰ ਕਰਨ ਅਤੇ ਸੱਟਾਂ ਮਾਰਨ ਦੇ ਦੋਸ਼ ਵਿਚ ਲੱਡਾ, ਸੰਦੀਪ ਅਤੇ 40-50 ਅਣਪਛਾਤੇ ਲੋਕਾਂ ਖਿਲਾਫ ਪਰਚਾ ਦਰਜ ਕੀਤਾ ਹੈ। ਪੁਲਸ ਵੱਲੋਂ ਨਾਮਜ਼ਦ ਲੋਕਾਂ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। 


Related News