ਚੋਰਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਤੋੜ ਕੇ ਨਕਦੀ ਕੀਤੀ ਚੋਰੀ

04/14/2018 4:19:35 AM

ਲੁਧਿਆਣਾ(ਅਨਿਲ)-ਥਾਣਾ ਮੇਹਰਬਾਨ ਦੇ ਅਧੀਨ ਆਉਂਦੀ ਬਾਬਾ ਨਾਮਦੇਵ ਕਾਲੋਨੀ 'ਚ ਗੁਰਦੁਆਰਾ ਸਾਹਿਬ ਵਿਚ ਦਿਨ-ਦਿਹਾੜੇ ਚੋਰਾਂ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਪਈ ਗੋਲਕ ਤੋੜ ਕੇ ਪੈਸੇ ਚੋਰੀ ਕਰ ਲਏ। ਮੌਕੇ 'ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਟਹਿਲ ਸਿੰਘ ਪੁੱਤਰ ਜਲੰਧਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਪਹਿਰ ਸਮੇਂ ਉਹ ਆਪਣੇ ਘਰ ਗਿਆ ਹੋਇਆ ਸੀ ਕਿ ਕਰੀਬ 2-3 ਵਜੇ ਦੇ ਦਰਮਿਆਨ ਗੁਰਦੁਆਰਾ ਸਾਹਿਬ ਵਿਚ ਚੋਰ ਆਏ ਅਤੇ ਅੰਦਰ ਪਈ ਗੋਲਕ ਤੋੜ ਕੇ ਗੋਲਕ ਵਿਚ ਪਈ ਕਰੀਬ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਕੇ ਲੈ ਗਏ, ਜਿਸ ਤੋਂ ਬਾਅਦ ਜਦੋਂ ਗੁਰਦੁਆਰਾ ਸਾਹਿਬ ਵਿਚ ਕੁੱਝ ਔਰਤਾਂ ਆਈਆਂ ਤਾਂ ਉਨ੍ਹਾਂ ਦੇਖਿਆ ਕਿ ਗੋਲਕ ਟੁੱਟੀ ਪਈ ਹੋਈ ਹੈ, ਜਿਸ ਤੋਂ ਬਾਅਦ ਔਰਤਾਂ ਨੇ ਇਸ ਦੀ ਸੂਚਨਾ ਉਨ੍ਹਾਂ ਨੂੰ ਦਿੱਤੀ, ਜਿਸ ਤੋਂ ਬਾਅਦ ਲੋਕਾਂ ਨੇ ਪੁਲਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪੁੱਜ ਕੇ ਜਾਂਚ ਅਧਿਕਾਰੀ ਹੌਲਦਾਰ ਟਹਿਲ ਸਿੰਘ ਨੇ ਦੱਸਿਆ ਕਿ ਪੁਲਸ ਆਲੇ-ਦੁਆਲੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਚੈੱਕ ਕਰ ਰਹੀ ਹੈ, ਜਿਸ ਤੋਂ ਬਾਅਦ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ ਚੋਰੀ ਦਾ ਪਰਚਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।