ਲੜਕੀ ਦੀਆਂ ਅਸ਼ਲੀਲ ਫੋਟੋਆਂ ਸੋਸ਼ਲ ਮੀਡੀਆ ''ਤੇ ਪਾਉਣ ਵਾਲਾ ਨਾਮਜ਼ਦ

Friday, Apr 20, 2018 - 07:42 AM (IST)

ਲੜਕੀ ਦੀਆਂ ਅਸ਼ਲੀਲ ਫੋਟੋਆਂ ਸੋਸ਼ਲ ਮੀਡੀਆ ''ਤੇ ਪਾਉਣ ਵਾਲਾ ਨਾਮਜ਼ਦ

ਤਪਾ ਮੰਡੀ (ਸ਼ਾਮ, ਗਰਗ)—ਪੁਲਸ ਨੇ ਵਟਸਐਪ ਅਤੇ ਫੇਸਬੁੱਕ 'ਤੇ ਲੜਕੀ ਦੀਆਂ ਅਸ਼ਲੀਲ ਫੋਟੋਆਂ ਪਾਉਣ ਦੇ ਦੋਸ਼ 'ਚ ਇਕ ਨੌਜਵਾਨ 'ਤੇ ਕੇਸ ਦਰਜ ਕੀਤਾ ਹੈ। ਡੀ. ਐੱਸ. ਪੀ. ਤਪਾ ਅੱਛਰੂ ਰਾਮ ਸ਼ਰਮਾ ਨੇ ਦੱਸਿਆ ਕਿ ਇਕ ਵਿਅਕਤੀ ਨੇ ਐੱਸ. ਐੱਸ. ਪੀ. ਬਰਨਾਲਾ ਨੂੰ ਦਿੱਤੀ ਦਰਖਾਸਤ 'ਚ ਦੱਸਿਆ ਕਿ ਹਰਪ੍ਰੀਤ ਸਿੰਘ ਪੁੱਤਰ ਜੀਤ ਸਿੰਘ ਵਾਸੀ ਢੰਡਾਰੀ ਕਲਾਂ ਉਸ ਦੀ ਲੜਕੀ ਨਾਲ ਜਾਣ-ਪਛਾਣ ਕਰ ਕੇ ਡਰਾਉਣ-ਧਮਕਾਉਣ ਲੱਗ ਪਿਆ ਅਤੇ ਵਿਆਹ ਕਰਵਾਉਣ ਲਈ ਮਜਬੂਰ ਕਰਨ ਲੱਗ ਪਿਆ, ਜਿਸ ਦੇ ਆਧਾਰ 'ਤੇ ਪੁਲਸ ਨੇ ਹਰਪ੍ਰੀਤ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਪਰ ਉਹ ਜ਼ਮਾਨਤ 'ਤੇ ਬਾਹਰ ਆ ਕੇ ਵੀ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆਇਆ ਅਤੇ ਉਨ੍ਹਾਂ ਦੀ ਲੜਕੀ ਦੀਆਂ ਅਸ਼ਲੀਲ ਫੋਟੋਆਂ ਵਟਸਐਪ ਅਤੇ ਫੇਸਬੁੱਕ 'ਤੇ ਪਾ ਦਿੱਤੀਆਂ। ਪੁਲਸ ਨੇ ਮੁਲਜ਼ਮ 'ਤੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News