ਵਿਆਹੁਤਾ ਦੀ ਕੁੱਟ-ਮਾਰ ਕਰਨ ਵਾਲੇ 4 ਨਾਮਜ਼ਦ
Sunday, Apr 22, 2018 - 03:27 AM (IST)
ਬਠਿੰਡਾ(ਸੁਖਵਿੰਦਰ)-ਮੌੜ ਪੁਲਸ ਨੇ ਇਕ ਵਿਆਹੁਤਾ ਦੀ ਕੁੱਟ-ਮਾਰ ਕਰਨ ਦੇ ਦੋਸ਼ਾਂ 'ਚ 4 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸੁਖਜੀਤ ਸਿੰਘ ਵਾਸੀ ਭਾਈ ਬਖਤੌਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦਾ ਕੁਝ ਵਿਅਕਤੀਆਂ ਨਾਲ ਝਗੜਾ ਚੱਲ ਰਿਹਾ ਹੈ। ਬੀਤੇ ਦਿਨੀਂ ਮੁਲਜ਼ਮ ਇੰਦਰਜੀਤ ਸਿੰਘ, ਬਲਵਿੰਦਰ ਸਿੰਘ,ਪ੍ਰੀਤਮ ਸਿੰਘ ਅਤੇ ਹਰਜੀਤ ਕੌਰ ਵਾਸੀ ਭਾਈਰੂਪਾ ਨੇ ਇਕੱਠੇ ਹੋ ਕੇ ਉਸ ਨੂੰ ਅਤੇ ਉਸਦੀ ਭਾਬੀ ਨੂੰ ਰਸਤੇ 'ਚ ਘੇਰ ਕੇ ਕੁੱਟ-ਮਾਰ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਦੇ ਸੱਟਾਂ ਮਾਰੀਆਂ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
