ਘਰ ''ਚੋਂ ਗਹਿਣੇ ਅਤੇ ਨਕਦੀ ਚੋਰੀ
Sunday, Apr 22, 2018 - 06:05 AM (IST)

ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)—ਚੋਰੀ ਕਰਨ ਦੇ ਦੋਸ਼ ਵਿਚ ਪੁਲਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਬਰਨਾਲਾ ਦੇ ਪੁਲਸ ਅਧਿਕਾਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਚਮਕੌਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਸੇਖਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਹਨ ਕਿ ਉਹ ਆਪਣੀ ਪੋਤੀ ਨੂੰ ਦਵਾਈ ਦਿਵਾਉਣ ਲਈ ਬਰਨਾਲਾ ਆਇਆ ਹੋਇਆ ਸੀ ਕਿ ਜਦੋਂ ਉਹ ਵਾਪਸ ਇਕ ਵਜੇ ਦੇ ਕਰੀਬ ਆਪਣੇ ਘਰ ਆਇਆ ਤਾਂ ਮੇਨ ਗੇਟ ਦਾ ਜਿੰਦਰਾ ਟੁੱਟਾ ਹੋਇਆ ਸੀ। ਅਣਪਛਾਤੇ ਵਿਅਕਤੀ ਪੇਟੀ ਵਿਚੋਂ 2500 ਰੁਪਏ ਨਕਦ, ਸੋਨੇ ਦਾ ਹਾਰ, ਵਾਲੀਆਂ, ਸੋਨੇ ਦੀਆਂ ਛਾਪਾਂ ਚੋਰੀ ਕਰ ਕੇ ਲੈ ਗਏ ਸਨ। ਪੁਲਸ ਨੇ ਚਮਕੌਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।