ਕਾਂਗਰਸੀ ਗ੍ਰਾਮ ਪੰਚਾਇਤ ਮੈਂਬਰ ਦੀ ਕੁੱਟ-ਮਾਰ

Saturday, May 05, 2018 - 06:25 AM (IST)

ਕਾਂਗਰਸੀ ਗ੍ਰਾਮ ਪੰਚਾਇਤ ਮੈਂਬਰ ਦੀ ਕੁੱਟ-ਮਾਰ

ਨਿਹਾਲ ਸਿੰਘ ਵਾਲਾ(ਬਾਵਾ, ਜਗਸੀਰ)-ਪਿੰਡ ਮਾਣੂਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਕਾਂਗਰਸੀ ਗ੍ਰਾਮ ਪੰਚਾਇਤ ਮੈਂਬਰ ਦੀ ਕੁੱਟ-ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦ ਘਟਨਾ ਸਬੰਧੀ ਪਿੰਡ ਦੇ ਗ੍ਰਾਮ ਪੰਚਾਇਤ ਮੈਂਬਰਾਂ ਅਤੇ ਕਾਂਗਰਸੀ ਵਰਕਰਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਰੋਸ ਪ੍ਰਗਟ ਕਰਦੇ ਹੋਏ ਦੱਸਿਆ ਕਿ ਕੁਝ ਦਿਨ ਪਹਿਲਾਂ ਸ਼ਰਾਰਤੀ ਅਨਸਰਾਂ ਵੱਲੋਂ ਪਿੰਡ 'ਚ ਵੱਖ-ਵੱਖ ਥਾਵਾਂ 'ਤੇ ਸਰਪੰਚੀ ਲਈ ਦਾਅਵੇਦਾਰੀ ਕਰਨ ਵਾਲਿਆਂ ਖਿਲਾਫ਼ ਜਾਨੋਂ ਮਾਰਨ ਵਾਲੇ ਧਮਕੀ ਭਰੇ ਪੋਸਟਰ ਕੰਧਾਂ 'ਤੇ ਲਾਏ ਗਏ ਸਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਡਰਾਉਣ ਦੇ ਮਨੋਰਥ ਨਾਲ ਬੀਤੀ ਰਾਤ ਕਾਂਗਰਸ ਪਾਰਟੀ ਨਾਲ ਸਬੰਧ ਰੱਖਦੇ ਮੌਜੂਦਾ ਪੰਚਾਇਤ ਮੈਂਬਰ ਖੇਮ ਸਿੰਘ ਉਰਫ਼ ਹਰਫੂਲ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟ-ਮਾਰ ਕੀਤੀ ਗਈ ਹੈ। ਇਸ ਘਟਨਾ ਨਾਲ ਪਿੰਡ 'ਚ ਦਹਿਸ਼ਤ ਤੇ ਡਰ ਦਾ ਮਾਹੌਲ ਬਣ ਚੁੱਕਾ ਹੈ। ਇਸ ਸਬੰਧੀ ਪਿੰਡ ਮਾਣੂਕੇ ਦੀ ਗ੍ਰਾਮ ਪੰਚਾਇਤ ਮੈਂਬਰਾਂ ਤੇ ਕਾਂਗਰਸੀ ਵਰਕਰਾਂ ਵੱਲੋਂ ਪੁਲਸ ਪ੍ਰਸ਼ਾਸਨ ਨਿਹਾਲ ਸਿੰਘ ਵਾਲਾ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ। 
 


Related News