ਘਰ ’ਚੋਂ ਲੱਖਾਂ ਦੇ ਗਹਿਣੇ ਅਤੇ ਸਾਮਾਨ ਚੋਰੀ
Friday, Jun 29, 2018 - 03:46 AM (IST)

ਬਠਿੰਡਾ(ਸੁਖਵਿੰਦਰ)-ਚੋਰ ਮਾਡਲ ਟਾਊਨ ਸਥਿਤ ਇਕ ਘਰ ’ਚੋਂ ਲੱਖਾਂ ਦੇ ਗਹਿਣੇ ਅਤੇ ਘਰ ਦਾ ਸਾਮਾਨ ਚੋਰੀ ਕਰਕੇ ਲੈ ਗਏ। ਮੌਡ਼ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਅਸ਼ਵਿੰਦਰ ਸਿੰਘ ਵਾਸੀ ਮਾਡਲ ਟਾਊਨ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਵਿਅਕਤੀ ਘਰ ਦੀ ਕੰਧ ਟੱਪ ਕੇ ਉਸਦੇ ਘਰ ਅੰਦਰ ਦਾਖਲ ਹੋ ਗਏ। ਚੋਰ ਉਸਦੇ ਘਰ ਦੀਅਾਂ ਅਲਮਾਰੀਆਂ ਦੇ ਜਿੰਦਰੇ ਤੋਡ਼ ਕੇ ਉਨ੍ਹਾਂ ’ਚੋਂ 25 ਤੋਲੇ ਸੋਨਾ, 4 ਤੋਲੇ ਚਾਂਦੀ ਦੇ ਗਹਿਣੇ ਅਤੇ 1 ਐੱਲ. ਈ. ਡੀ. ਚੋਰੀ ਕਰਕੇ ਲੈ ਗਏ। ਸਵੇਰੇ ਜਦੋਂ ਉਨ੍ਹਾਂ ਨੇ ਵੇਖਿਆ ਤਾਂ ਸਾਮਾਨ ਖਿਲਰਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਚੋਰ ਲਗਭਗ 3.50 ਲੱਖ ਦਾ ਸਾਮਾਨ ਲੈ ਗਏ। ਪੁਲਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।