ਚੋਰਾਂ ਨੇ ਘਰ ਚੋਂ ਨਕਦੀ ਤੇ ਗਹਿਣੇ ਕੀਤੇ ਚੋਰੀ
Thursday, Aug 02, 2018 - 02:10 AM (IST)

ਬਠਿੰਡਾ(ਵਰਮਾ)-ਵੀਰ ਕਾਲੋਨੀ ’ਚ ਸਥਿਤ ਚੋਰ ਇਕ ਘਰ ਦਾ ਤਾਲਾ ਤੋਡ਼ ਕੇ ਹਜ਼ਾਰਾਂ ਦੀ ਨਕਦੀ ਤੇ ਗਹਿਣੇ ਚੋਰੀ ਕਰ ਕੇ ਲੈ ਗਏ। ਜਾਣਕਾਰੀ ਅਨੁਸਾਰ ਲਲਿਤ ਕੁਮਾਰ ਪੁੱਤਰ ਤੇਲੂ ਰਾਮ ਨੇ ਥਾਣਾ ਕੋਤਵਾਲੀ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਦੱਸਿਆ ਕਿ ਉਹ ਆਪਣੇ ਪਰਿਵਾਰ ਨਾਲ ਘੁੰਮਣ ਗਿਆ ਹੋਇਆ ਸੀ, ਜਦੋਂ ਉਹ ਦੋ ਦਿਨ ਬਾਅਦ ਵਾਪਸ ਆਇਆ ਤਾਂ ਦੇਖਿਆ ਕਿ ਘਰ ਦੇ ਤਾਲੇ ਟੁੱਟੇ ਹੋਏ ਸਨ ਅਤੇ ਸਾਮਾਨ ਖਿੱਲਰਿਆ ਹੋਇਆ ਸੀ। ਜਾਂਚ ਤੋਂ ਪਤਾ ਲੱਗਾ ਕਿ ਚੋਰ ਘਰ ’ਚੋਂ 55 ਹਜ਼ਾਰ ਰੁਪਏ ਦੀ ਨਕਦੀ ਤੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਕੇ ਲੈ ਗਏ। ਪੁਲਸ ਨੇ ਮਾਮਲੇ ਦੀ ਜਾਂਚ ਕਰ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਹੈ।