ਦਿਓਰ ਦੀ ਦਰਿੰਦਗੀ: ਦੋਸਤ ਨਾਲ ਮਿਲ ਕੇ ਭਰਜਾਈ ਨਾਲ ਕਰ ''ਤਾ ਵੱਡਾ ਕਾਂਡ
Monday, Nov 25, 2024 - 06:39 PM (IST)
ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ 'ਚ ਦਿਓਰ ਵੱਲੋਂ ਮਾਂ ਵਰਗੀ ਭਰਜਾਈ ਨਾਲ ਦਰਿੰਦਗੀ ਦਿਖਾਈ ਗਈ ਹੈ। ਜਾਣਕਾਰੀ ਮੁਤਾਬਕ ਦਿਓਰ ਆਪਣੇ ਦੋਸਤ ਨਾਲ ਮਿਲ ਕੇ ਆਪਣੀ ਭਰਜਾਈ ਨੂੰ ਨਸ਼ੀਲੀ ਦਵਾਈ ਦੇ ਕੇ ਉਸ ਦੀ ਮਰਜ਼ੀ ਤੋਂ ਬਿਨਾਂ ਸਰੀਰਿਕ ਸਬੰਧ ਬਣਾਉਂਦਾ ਸੀ। ਜਿਸ 'ਤੇ ਦਿਓਰ ਅਤੇ ਉਸ ਦੇ ਸਾਥੀ ਖ਼ਿਲਾਫ਼ ਭੈਣੀ ਮੀਆਂ ਖਾਂ ਪੁਲਸ ਨੇ ਧਾਰਾ 376 ਡੀ ਅਤੇ 506 ਦੇ ਤਹਿਤ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ
ਇਸ ਸਬੰਧੀ ਜਾਣਕਾਰੀ ਦਿੰਦਿਆ ਸਬ ਇੰਸਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਭੈਣੀ ਮੀਆਂ ਖਾਂ ਪੁਲਸ ਸਟੇਸ਼ਨ ਦੇ ਅਧੀਨ ਪੈਂਦੇ ਇਕ ਪਿੰਡ ਦੀ ਔਰਤ ਨੇ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸ ਦੇ ਤਿੰਨ ਬੱਚੇ ਹਨ, ਜੋ ਪੜ੍ਹਦੇ ਹਨ। ਉਸ ਨੇ ਦੱਸਿਆ ਕਿ ਦੋਸ਼ੀ ਗੋਪੀ ਸਿੰਘ ਪੁੱਤਰ ਪਾਲਾ ਸਿੰਘ ਜੋ ਰਿਸ਼ਤੇ ਵਿਚ ਉਸ ਦਾ ਦਿਓਰ ਲੱਗਦਾ ਹੈ, ਅਕਸਰ ਗੁਰਦੁਆਰਾ ਸਾਹਿਬ ਜਾਂਦੇ ਸਮੇਂ ਰਸਤੇ ਵਿਚ ਤੰਗ ਪ੍ਰੇਸ਼ਾਨ ਕਰਦਾ ਹੁੰਦਾ ਸੀ। ਮਿਤੀ 29-7-24 ਨੂੰ ਉਹ ਘਰ ਵਿਚ ਇਕੱਲੀ ਸੀ ਤਾਂ ਗੋਪੀ ਸਿੰਘ ਉਸ ਦੇ ਘਰ ਆਇਆ, ਜੋ ਉਸ ਨੂੰ ਡਰਾ ਧਮਕਾ ਕੇ ਉਸ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਧਮਕੀ ਦੇ ਕੇ ਵਰਗਲਾ ਕੇ ਅੰਮ੍ਰਿਤਸਰ ਰੇਲਵੇ ਸਟੇਸ਼ਨ 'ਤੇ ਲੈ ਗਿਆ, ਜਿੱਥੇ ਪਹਿਲਾ ਤੋਂ ਹੀ ਦੋਸ਼ੀ ਨਾਨਕ ਸਿੰਘ ਪੁੱਤਰ ਕਾਲਾ ਸਿੰਘ ਮੌਜੂਦ ਸੀ।
ਇਹ ਵੀ ਪੜ੍ਹੋ- 3 ਮਹੀਨੇ ਨਹੀਂ ਚੱਲਣਗੀਆਂ ਟਰੇਨਾਂ, ਜਾਣੋ ਵੱਡੀ ਅਪਡੇਟ
ਇਸ ਦੌਰਾਨ ਦੋਵੇਂ ਦੋਸ਼ੀ ਉਸ ਨੂੰ ਰੇਲਗੱਡੀ ਵਿਚ ਬੈਠਾ ਕੇ ਹਿਸਾਰ ਰੇਲਵੇ ਸਟੇਸ਼ਨ ਸਟੇਟ ਹਰਿਆਣਾ ਲੈ ਗਏ, ਜਿੱਥੇ ਇਕ ਚੌਪੜੀ ਵਿਚ ਕਰੀਬ 2 ਮਹੀਨੇ ਰੱਖਿਆ ਅਤੇ ਦੋਸ਼ੀਆਂ ਨੇ ਉਸ ਨੂੰ ਕੋਈ ਨਸ਼ੀਲੀ ਦਵਾਈ ਦੇ ਕੇ ਉਸ ਦੀ ਮਰਜ਼ੀ ਤੋਂ ਬਿਨਾਂ ਸਰੀਰਿਕ ਸਬੰਧ ਬਣਾਉਂਦੇ ਰਹੇ। ਇਕ ਦਿਨ ਗੋਪੀ ਸਿੰਘ ਤੇ ਨਾਨਕ ਸਿੰਘ ਉਕਤ ਸਾਮਾਨ ਲੈਣ ਲਈ ਬਾਹਰ ਗਏ ਸੀ ਤਾਂ ਉਹ ਉੱਥੋਂ ਆਪਣੇ ਆਪ ਨੂੰ ਛੁਡਵਾ ਕੇ ਆਪਣੀ ਭੈਣ ਕੋਲ ਚਲੀ ਗਈ ਅਤੇ ਅਕਤੂਬਰ ਮਹੀਨੇ ਆਪਣੇ ਘਰ ਆ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਔਰਤ ਦੇ ਖਿਲਾਫ ਦੋਸ਼ੀ ਗੋਪੀ ਸਿੰਘ ਅਤੇ ਨਾਨਕ ਸਿੰਘ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਉੱਡਣ ਵਾਲੀਆਂ ਸਾਰੀਆਂ ਫਲਾਈਟਾਂ ਦਾ ਬਦਲਿਆ ਸਮਾਂ, ਜਾਣੋ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8