ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਮਿਲੀ ਵੱਡੀ ਸਫਲਤਾ, ਕਤਲ ਦੇ ਮਾਮਲੇ ’ਚ ਲੋੜੀਂਦੇ 2 ਮੁਲਜ਼ਮ ਗ੍ਰਿਫ਼ਤਾਰ

Monday, Apr 28, 2025 - 05:58 AM (IST)

ਕ੍ਰਾਈਮ ਬ੍ਰਾਂਚ ਦੀ ਟੀਮ ਨੂੰ ਮਿਲੀ ਵੱਡੀ ਸਫਲਤਾ, ਕਤਲ ਦੇ ਮਾਮਲੇ ’ਚ ਲੋੜੀਂਦੇ 2 ਮੁਲਜ਼ਮ ਗ੍ਰਿਫ਼ਤਾਰ

ਲੁਧਿਆਣਾ (ਗੌਤਮ/ਰਿਸ਼ੀ) : ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੇ ਹੁਕਮਾਂ 'ਤੇ ਕ੍ਰਾਈਮ ਬ੍ਰਾਂਚ ਦੀ ਟੀਮ ਨੇ ਨਸ਼ਾ ਸਮੱਗਲਰਾਂ ਅਤੇ ਅਪਰਾਧਿਕ ਅਨਸਰਾਂ ਦੀ ਭਾਲ ਵਿਚ ਚੈਕਿੰਗ ਕਰਦੇ ਹੋਏ ਵੱਖ-ਵੱਖ ਥਾਵਾਂ ਤੋਂ ਇਕ ਕਤਲ ਕੇਸ 'ਚ ਲੋੜੀਂਦੇ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ। ਦੋਵਾਂ ਖ਼ਿਲਾਫ਼ ਸਤੰਬਰ 2024 ਵਿੱਚ ਡਾਬਾ ਥਾਣੇ ਵਿੱਚ ਕਤਲ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਦੋਵੇਂ ਮੁਲਜ਼ਮ ਉਦੋਂ ਤੋਂ ਹੀ ਪੁਲਸ ਨੂੰ ਚਕਮਾ ਦੇ ਰਹੇ ਸਨ। ਪੁਲਸ ਨੇ ਮੁਲਜ਼ਮਾਂ ਦੀ ਪਛਾਣ ਗਗਨ ਗਰੋਵਰ ਉਰਫ ਹਿਮਾਂਸ਼ੂ ਲੋਹਾਰਾ ਵਾਸੀ ਨਿਊ ਸਤਿਗੁਰੂ ਨਗਰ ਲੋਹਾਰਾ ਅਤੇ ਜਤਿੰਦਰ ਸਿੰਘ ਉਰਫ ਸ਼ੌਕੀ ਵਾਸੀ ਮੁਹੱਲਾ ਸਾਹਿਬਜ਼ਾਦਾ ਫਤਿਹ ਸਿੰਘ ਨਗਰ ਡਾਬਾ ਲੋਹਾਰਾ ਰੋਡ ਵਜੋਂ ਕੀਤੀ।

ਇਹ ਵੀ ਪੜ੍ਹੋ : ਛੋਟਾ ਸਿਲੰਡਰ ਫਟਣ ਕਾਰਨ ਹੋਇਆ ਧਮਾਕਾ, ਘਰ ਦੀ ਤੀਜੀ ਮੰਜ਼ਿਲ ’ਤੇ ਲੱਗੀ ਅੱਗ

ਪੁਲਸ ਨੇ ਦੋਵਾਂ ਮੁਲਜ਼ਮਾਂ ਨੂੰ ਵੱਖ-ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮ ਹਿਮਾਂਸ਼ੂ ਲੋਹਾਰਾ ਕੋਲੋਂ 1 ਕਿਲੋ 20 ਗ੍ਰਾਮ ਹੈਰੋਇਨ, 1 ਨਾਜਾਇਜ਼ ਪਿਸਤੌਲ, 1 ਜ਼ਿੰਦਾ ਕਾਰਤੂਸ ਅਤੇ ਕਾਰ ਬਰਾਮਦ ਕੀਤੀ ਹੈ। ਮੁਲਜ਼ਮ ਹਿਮਾਂਸ਼ੂ ਖ਼ਿਲਾਫ਼ ਥਾਣਾ ਜਮਾਲਪੁਰ ਵਿਖੇ ਨਸ਼ਾ ਸਮੱਗਲਿਗ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦੇ ਰਿਮਾਂਡ ’ਤੇ ਲਿਆ ਹੈ। ਜਦਕਿ ਦੂਜੇ ਮੁਲਜ਼ਮ ਨੂੰ ਪੁਲਸ ਨੇ ਐਤਵਾਰ ਨੂੰ ਲੋਹਾਰਾ ਇਲਾਕੇ ਤੋਂ ਗ੍ਰਿਫਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਡਾਬਾ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ 1 ਨਜਾਇਜ਼ ਪਿਸਤੌਲ ਅਤੇ 1 ਜਿੰਦਾ ਕਾਰਤੂਸ ਬਰਾਮਦ ਕੀਤਾ ਹੈ। ਮੁਲਜ਼ਮ ਨੂੰ ਸੋਮਵਾਰ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ’ਤੇ ਲਿਆ ਜਾਵੇਗਾ। ਮੁਲਜ਼ਮ ਹਿਮਾਂਸ਼ੂ ਖ਼ਿਲਾਫ਼ ਥਾਣਾ ਫੋਕਲ ਪੁਆਇੰਟ, ਥਾਣਾ ਸਾਹਨੇਵਾਲ ਵਿਚ 2, ਥਾਣਾ ਸ਼ਿਮਲਾਪੁਰੀ ਵਿੱਚ 3 ਅਤੇ ਥਾਣਾ ਡਾਬਾ ਵਿੱਚ 3 ਖ਼ਿਲਾਫ਼ ਅਸਲਾ ਐਕਟ, ਇਰਾਦਾ ਕਤਲ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਹਨ। ਦੂਜੇ ਮੁਲਜ਼ਮ ਜਤਿੰਦਰ ਨੂੰ ਸੋਮਵਾਰ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ। 

ਏ.ਡੀ.ਸੀ.ਪੀ. ਅਮਨਦੀਪ ਸਿੰਘ ਬਰਾੜ ਨੇ ਦੱਸਿਆ ਕਿ ਜਦੋਂ ਇੰਸਪੈਕਟਰ ਬੇਅੰਤ ਜੁਨੇਜਾ ਆਪਣੀ ਟੀਮ ਸਮੇਤ ਚੰਡੀਗੜ੍ਹ ਰੋਡ ’ਤੇ ਈਸਟਰਨ ਪਾਰਕ ਨੇੜੇ ਗਸ਼ਤ ਕਰ ਰਹੇ ਸਨ ਤਾਂ ਟੀਮ ਵਿੱਚ ਮੌਜੂਦ ਏ.ਐੱਸ.ਆਈ. ਰਾਜ ਕੁਮਾਰ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਹਿਮਾਂਸ਼ੂ ਨਸ਼ਾ ਸਮੱਗਲਿਗ ਦਾ ਧੰਦਾ ਕਰਦਾ ਹੈ ਤੇ ਉਸ ਕੋਲ ਇੱਕ ਨਾਜਾਇਜ਼ ਪਿਸਤੌਲ ਵੀ ਹੈ, ਜੋ ਕਿ ਇਸ ਸਮੇਂ ਈਸਟਰਨ ਪਾਰਕ ਨੇੜੇ ਖਾਲੀ ਪਲਾਟ ਵਿੱਚ ਨਸ਼ੇ ਦੀ ਸਪਲਾਈ ਕਰਨ ਲਈ ਆਪਣੇ ਗਾਹਕ ਦੀ ਉਡੀਕ ਕਰ ਰਿਹਾ ਹੈ। ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦੇ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਮੌਕੇ 'ਤੇ ਮੁਲਜ਼ਮਾਂ ਕੋਲੋਂ 230 ਗ੍ਰਾਮ ਹੈਰੋਇਨ ਅਤੇ ਇੱਕ ਨਜਾਇਜ਼ ਪਿਸਤੌਲ ਬਰਾਮਦ ਕੀਤਾ ਗਿਆ। ਬਾਅਦ ਵਿੱਚ ਮੁਲਜ਼ਮਾਂ ਕੋਲੋਂ ਪੁੱਛਗਿੱਛ ਦੌਰਾਨ 790 ਗ੍ਰਾਮ ਹੈਰੋਇਨ ਬਰਾਮਦ ਹੋਈ।

ਇਹ ਵੀ ਪੜ੍ਹੋ : ਵੱਡੀ ਖਬਰ! ਕੈਬਨਿਟ ਮੰਤਰੀ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼

ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਕਰਾਈਮ ਬਰਾਂਚ ਦੀ ਦੂਜੀ ਟੀਮ ਲੋਹਾਰਾ ਰੋਡ ’ਤੇ ਚੈਕਿੰਗ ਕਰ ਰਹੀ ਸੀ ਤਾਂ ਏ.ਐੱਸ.ਆਈ. ਵਿਸ਼ਾਖਾ ਸਿੰਘ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਕੋਲ ਨਾਜਾਇਜ਼ ਪਿਸਤੌਲ ਹੈ ਅਤੇ ਉਹ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ ਤੇ ਮੋਰਗਨ ਕਰਾਸਿੰਗ ਮਾਲ ਨੇੜੇ ਨਹਿਰ ਦੇ ਕੱਚੇ ਰਸਤੇ ’ਤੇ ਖੜ੍ਹਾ ਹੈ। ਪੁਲਸ ਨੇ ਕਾਰਵਾਈ ਕਰਦੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਸ ਨੇ ਇਹ ਨਾਜਾਇਜ਼ ਪਿਸਤੌਲ ਕਿੱਥੋਂ ਖਰੀਦਿਆ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News