ਪੰਜਾਬ ’ਚ ਅਪਰਾਧ ਬੇਲਗਾਮ ਹੁੰਦਾ ਜਾ ਰਿਹੈ : ਮਜੀਠੀਆ
Tuesday, Oct 27, 2026 - 03:37 AM (IST)
ਚੰਡੀਗੜ੍ਹ (ਅਰਚਨਾ) : ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ’ਚ ਅਪਰਾਧ ਬੇਲਗਾਮ ਹੁੰਦਾ ਜਾ ਰਿਹਾ ਹੈ। ਸੋਸ਼ਲ ਮੀਡੀਆ ’ਤੇ ਲਿਖੀ ਪੋਸਟ ’ਚ ਉਨ੍ਹਾਂ ਨੇ ਮੋਗਾ ਦੀ ਵਾਰਦਾਤ ਦਾ ਜ਼ਿਕਰ ਕੀਤਾ ਹੈ, ਜਿਸ ’ਚ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੇ 5 ਨੌਜਵਾਨਾਂ ’ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਹਮਲੇ ’ਚ 2 ਨੌਜਵਾਨਾਂ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਪੈ ਗਈ RAID! ਨਸ਼ਿਆਂ ਖ਼ਿਲਾਫ਼ ਕੇਂਦਰੀ ਏਜੰਸੀਆਂ ਦਾ ਐਕਸ਼ਨ ਤੇਜ਼
ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮਜੀਠੀਆ ਨੇ ਪੋਸਟ ’ਚ ਸਰਕਾਰ ਨੂੰ ਘੇਰਦਿਆਂ ਲਿਖਿਆ ਕਿ ਲੋਕਾਂ ’ਚ ਰੋਸ ਹੈ ਕਿ ਪੰਜਾਬ ’ਚ ਹੁਣ ਰੋਜ਼ ਗੋਲੀਆਂ ਚੱਲ ਰਹੀਆਂ ਹਨ, ਘਰ ਉੱਜੜ ਰਹੇ ਹਨ, ਕਈ ਮਾਵਾਂ ਦੀ ਗੋਦ ਸੁੰਨੀ ਹੋ ਰਹੀ ਹੈ ਪਰ ਸਰਕਾਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਹੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
