ਲੁਧਿਆਣਾ ''ਚ ਸਭ ਤੋਂ ਜ਼ਿਆਦਾ ਅਪਰਾਧਿਕ ਰਿਕਾਰਡ ਵਾਲੇ ਉਮੀਦਵਾਰ, ਰਿਪੋਰਟ ''ਚ ਹੋਇਆ ਖ਼ੁਲਾਸਾ

02/17/2022 3:51:51 PM

ਲੁਧਿਆਣਾ (ਹਿਤੇਸ਼) : ਪੰਜਾਬ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਅਪਰਾਧਿਕ ਰਿਕਾਰਡ ਨੂੰ ਜਨਤਕ ਕਰਨ ਦੀ ਸ਼ਰਤ ਲਾਈ ਗਈ ਹੈ। ਇਸ ਦੇ ਆਧਾਰ 'ਤੇ ਜਾਰੀ ਕੀਤੀ ਰਿਪੋਰਟ 'ਚ ਖ਼ੁਲਾਸਾ ਹੋਇਆ ਹੈ ਕਿ ਲੁਧਿਆਣਾ ਜ਼ਿਲ੍ਹੇ ਦੀਆਂ 14 ਸੀਟਾਂ 'ਚੋਂ 9 ਸੀਟਾਂ 'ਤੇ 3 ਜਾਂ ਇਸ ਤੋਂ ਜ਼ਿਆਦਾ ਅਪਰਾਧਿਕ ਰਿਕਾਰਡ ਵਾਲੇ ਉਮੀਦਵਾਰ ਹਨ। ਮਿਲੀ ਜਾਣਕਾਰੀ ਮੁਤਾਬਕ 175 'ਚੋਂ 38 ਉਮੀਦਵਾਰਾਂ ਦੇ ਅਪਰਾਧਿਕ ਰਿਕਾਰਡ ਹੈ।

ਇਹ ਵੀ ਪੜ੍ਹੋ : ਜਲੰਧਰ 'ਚ 9 ਸਾਲਾ ਬੱਚੀ ਨਾਲ ਹੈਵਾਨੀਅਤ, ਖੂਨ ਨਾਲ ਲੱਥਪਥ ਮਾਸੂਮ ਨੂੰ ਖੂਹ ਨੇੜੇ ਛੱਡ ਭੱਜਿਆ ਦਰਿੰਦਾ

ਇਨ੍ਹਾਂ 'ਚ ਸਾਹਨੇਵਾਲ ਸੀਟ ਸਭ ਤੋਂ ਅੱਗੇ ਹਨ, ਜਿੱਥੋਂ 19 'ਚੋਂ 8 ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਕੇਸ ਦਰਜ ਹਨ। ਇਸ ਤੋਂ ਇਲਾਵ ਹਲਕਾ ਸਾਊਥ ਅਤੇ ਸਮਰਾਲਾ 'ਚ 5-5, ਜਦੋਂ ਕਿ ਆਤਮ ਨਗਰ ਅਤੇ ਖੰਨਾ 'ਚ ਅਪਰਾਧਿਕ ਰਿਕਾਰਡ ਵਾਲੇ 4-4 ਉਮੀਦਵਾਰ ਚੋਣਾਂ ਲੜ ਰਹੇ ਹਨ।

ਇਹ ਵੀ ਪੜ੍ਹੋ : 'ਸੋਨੀਆ ਗਾਂਧੀ' ਨੂੰ ਛੱਡ ਸਾਰੀਆਂ ਪਾਰਟੀਆਂ ਦੇ ਪ੍ਰਧਾਨਾਂ ਨੇ ਆਪਣੇ ਉਮੀਦਵਾਰਾਂ ਦੇ ਹੱਕ 'ਚ ਕੀਤਾ ਪ੍ਰਚਾਰ
ਰੈੱਡ ਕੈਟੇਗਿਰੀ 'ਚ ਰੱਖੀਆਂ ਗਈਆਂ ਹਨ 57 ਸੀਟਾਂ
ਜਿਨ੍ਹਾਂ ਸੀਟਾਂ 'ਤੇ 3 ਜਾਂ ਉਸ ਤੋਂ ਜ਼ਿਆਦਾ ਅਪਰਾਧਿਕ ਰਿਕਾਰਡ ਵਾਲੇ ਉਮੀਦਵਾਰ ਹਨ, ਉਨ੍ਹਾਂ ਨੂੰ ਰੈੱਡ ਕੈਟੇਗਿਰੀ 'ਚ ਰੱਖਿਆ ਗਿਆ ਹੈ ਕਿਉਂਕਿ ਪੂਰੇ ਪੰਜਾਬ 'ਚ ਅੰਕੜਾ 57 ਦੱਸਿਆ ਜਾ ਰਿਹਾ ਹੈ, ਜਿਨ੍ਹਾਂ 'ਚ ਲੁਧਿਆਣਾ ਪਹਿਲੇ ਨੰਬਰ 'ਤੇ ਤਾਂ 5 ਸੀਟਾਂ ਨਾਲ ਅੰਮ੍ਰਿਤਸਰ ਦੂਜੇ ਨੰਬਰ 'ਤੇ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

Babita

This news is Content Editor Babita