ਬੇਖ਼ੌਫ਼ ਘੁੰਮ ਰਹੇ ਅਪਰਾਧੀ, ਸੂਬੇ ’ਚ ਦਿਨ-ਦਿਹਾੜੇ ਹੋ ਰਹੀਆਂ ਵਾਰਦਾਤਾਂ

Thursday, Feb 19, 2026 - 03:41 AM (IST)

ਬੇਖ਼ੌਫ਼ ਘੁੰਮ ਰਹੇ ਅਪਰਾਧੀ, ਸੂਬੇ ’ਚ ਦਿਨ-ਦਿਹਾੜੇ ਹੋ ਰਹੀਆਂ ਵਾਰਦਾਤਾਂ

ਚੰਡੀਗੜ੍ਹ (ਅੰਕੁਰ) - ਕਾਨੂੰਨ-ਵਿਵਸਥਾ ਦੇ ਮਸਲੇ ’ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ’ਚ ਗੈਂਗਸਟਰ ਬੇਖ਼ੌਫ਼ ਘੁੰਮ ਰਹੇ ਹਨ ਤੇ ਦਿਨ-ਦਿਹਾੜੇ ਵਾਰਦਾਤਾਂ ਹੋ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਘਰਾਂ ਅਤੇ ਦਫ਼ਤਰਾਂ ’ਚ ਦਾਖ਼ਲ ਹੋ ਕੇ ਹਮਲੇ ਕੀਤੇ ਜਾ ਰਹੇ ਹਨ ਤੇ ਲੋਕਾਂ ’ਚ ਡਰ ਦਾ ਮਾਹੌਲ ਬਣ ਗਿਆ ਹੈ। ਜੇਲਾਂ ’ਚ ਬੈਠੇ ਅਪਰਾਧੀ ਵੀ ਮੀਡੀਆ ਨੂੰ ਇੰਟਰਵਿਊ ਦੇ ਰਹੇ ਹਨ, ਜੋ ਸੁਰੱਖਿਆ ਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦਾ ਹੈ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ ਵੀ ਉਨ੍ਹਾਂ ਕੋਲ ਹੈ ਪਰ ਕਾਨੂੰਨ-ਵਿਵਸਥਾ ਦੀ ਸਥਿਤੀ ਵਿਗੜਦੀ ਜਾ ਰਹੀ ਹੈ। ਅੱਧਾ ਪੰਜਾਬ ਬੀ.ਐੱਸ.ਐੱਫ. ਦੇ ਹਵਾਲੇ ਕਰ ਦੇਣ ਦੇ ਬਾਵਜੂਦ ਹਾਲਾਤ ਕਾਬੂ ’ਚ ਨਹੀਂ ਆ ਰਹੇ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਹਕੀਕਤ ਨੂੰ ਸਮਝ ਰਹੇ ਹਨ ਤੇ ਸਰਕਾਰ ਦੇ ਦਾਅਵਿਆਂ ਤੇ ਜ਼ਮੀਨੀ ਹਾਲਾਤ ’ਚ ਵੱਡਾ ਫ਼ਰਕ ਹੈ। ਉਨ੍ਹਾਂ ਨੇ ਕਿਸਾਨਾਂ, ਮਜ਼ਦੂਰਾਂ ਅਤੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਹੱਕਾਂ ਦੀ ਰੱਖਿਆ ਲਈ ਇਕੱਠੇ ਹੋਣ ਅਤੇ ਉਨ੍ਹਾਂ ਤਾਕਤਾਂ ਨੂੰ ਮਜ਼ਬੂਤ ਕਰਨ, ਜੋ ਉਨ੍ਹਾਂ ਦੀ ਆਵਾਜ਼ ਨੂੰ ਸੱਚੇ ਅਰਥਾਂ ’ਚ ਉਠਾਉਂਦੀਆਂ ਹਨ।


author

Inder Prajapati

Content Editor

Related News