ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ, Alert 'ਤੇ ਇਹ ਜ਼ਿਲ੍ਹੇ

Friday, Jul 31, 2026 - 06:58 PM (IST)

ਪੰਜਾਬ 'ਚ 48 ਘੰਟੇ ਅਹਿਮ! ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ ਤੇ ਪਵੇਗਾ ਭਾਰੀ ਮੀਂਹ, Alert 'ਤੇ ਇਹ ਜ਼ਿਲ੍ਹੇ

ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਚੁੱਕਾ ਹੈ। ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਨੇ ਵੱਡੀ ਅਪਡੇਟ ਜਾਰੀ ਕੀਤੀ ਹੈ। ਅਗਲੇ 5 ਦਿਨਾਂ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ 'ਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।  ਮੌਸਮ ਵਿਭਾਗ ਨੇ 31 ਜੁਲਾਈ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਨੂੰ ਲੈ ਕੇ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

PunjabKesari

ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਮੁਤਾਬਕ ਅਗਲੇ 48 ਘੰਟੇ ਪੰਜਾਬ ਲਈ ਅਹਿਮ ਮੰਨੇ ਜਾ ਰਹੇ ਹਨ। ਮੌਸਮ ਕਾਫ਼ੀ ਖ਼ਰਾਬ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ। ਉਥੇ ਹੀ 1, 2 ਅਤੇ 3 ਅਗਸਤ ਤਕ ਵੀ ਕਈ ਥਾਵਾਂ ’ਤੇ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੇ ਨਾਲ ਹੀ ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਦਾ ਅਨੁਮਾਨ ਹੈ ਕਿ ਅਗਲੇ 5 ਦਿਨਾਂ ਤਕ ਮਾਨਸੂਨ ਸਰਗਰਮ ਰਹੇਗਾ, ਜਿਸ ਨਾਲ ਤਾਪਮਾਨ ਵਿਚ ਹੋਰ ਗਿਰਾਵਟ ਆ ਸਕਦੀ ਹੈ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੇਗੀ।

ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ 
ਮੌਸਮ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਵਿਚ ਓਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦਾ ਯੈਲੋ ਅਲਰਟ ਕੀਤਾ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਕਿਸ ਪਾਰਟੀ ਨਾਲ ਹੋਵੇਗਾ ਗਠਜੋੜ, ਨਾਇਬ ਸੈਣੀ ਦਾ ਵੱਡਾ ਬਿਆਨ

ਇਥੇ ਇਹ ਵੀ ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੀਆਂ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨਾ ਮੀਂਹ ਦਰਜ ਕੀਤਾ ਗਿਆ, ਜਦਕਿ ਕੁਝ ਇਲਾਕਿਆਂ ਵਿਚ ਗਰਜ-ਚਮਕ ਨਾਲ ਮੀਂਹ ਪਿਆ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਮੌਸਮ ਮਾਹਿਰਾਂ ਦਾ ਕਹਿਣਾ ਹੈ ਕਿ ਆਗਾਮੀ ਦਿਨਾਂ ਵਿਚ ਮਾਨਸੂਨੀ ਸਰਗਰਮੀਆਂ ਹੋਰ ਤੇਜ਼ ਹੋਣ ਦੇ ਆਸਾਰ ਹਨ।

ਇਹ ਵੀ ਪੜ੍ਹੋ: ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News