ਜ਼ਮੀਨ ''ਤੇ ਕਬਜ਼ਾ ਕਰਨ ਲਈ ਫਸਲ ਉਜਾੜੀ, 4 ਨਾਮਜ਼ਦ

11/18/2017 6:50:18 AM

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)- ਜ਼ਮੀਨ 'ਤੇ ਕਬਜ਼ਾ ਕਰਨ ਦੀ ਨੀਅਤ ਨਾਲ ਫਸਲ ਤਬਾਹ ਕਰਨ ਦੇ ਦੋਸ਼ 'ਚ 4 ਵਿਅਕਤੀਆਂ ਵਿਰੁੱਧ ਥਾਣਾ ਮਹਿਲ ਕਲਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਰੁਪਿੰਦਰ ਸਿੰਘ ਉਰਫ ਭਿੰਦੂ ਪੁੱਤਰ ਦਲਬਾਰਾ ਸਿੰਘ ਵਾਸੀ ਕਲਾਲਾ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਨੇ ਆਪਣੀ 30 ਕਨਾਲ ਜ਼ਮੀਨ ਠੇਕੇ 'ਤੇ ਲਛਮਣ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਕਲਾਲਾ ਨੂੰ ਦਿੱਤੀ ਹੋਈ ਹੈ। 15-16 ਨਵੰਬਰ ਦੀ ਦਰਮਿਆਨੀ ਰਾਤ ਨੂੰ ਦੋਸ਼ੀਆਨ ਸੁਖਬੀਰ ਸਿੰਘ ਪੁੱਤਰ ਅਵਤਾਰ ਸਿੰਘ, ਅਵਤਾਰ ਸਿੰਘ ਪੁੱਤਰ ਅਜਾਇਬ ਸਿੰਘ, ਲਛਮਣ ਸਿੰਘ ਪੁੱਤਰ ਹਰਨੇਕ ਸਿੰਘ ਅਤੇ ਸੁਖਪ੍ਰੀਤ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਕਲਾਲਾ ਨੇ ਜ਼ਮੀਨ 'ਤੇ ਧੱਕੇ ਨਾਲ ਕਬਜ਼ਾ ਕਰਨ ਦੀ ਨੀਅਤ ਨਾਲ ਫਸਲ ਤਬਾਹ ਕਰ ਦਿੱਤੀ। ਪੁਲਸ ਨੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News