ਫਸਲ ਤਬਾਹ ਹੋਣ ’ਤੇ ਕਿਸਾਨ ਨੇ ਕੀਤੀ ਆਤਮਹੱਤਿਆ, ਚਾਰ ਮਹੀਨੇ ਪਹਿਲਾਂ ਕਰਜ਼ਾ ਲੈ ਕੇ ਧੀ ਨੂੰ ਕੈਨੇਡਾ ਭੇਜਿਆ ਸੀ

04/27/2022 10:10:09 PM

ਨਾਭਾ (ਸ਼ੁਸੀਲ ਜੈਨ) : ਇੱਥੇ ਇਕ ਨੌਜਵਾਨ ਕਿਸਾਨ ਵਲੋਂ ਫਸਲ ਤਬਾਹ ਹੋਣ ’ਤੇ ਅਤੇ 25 ਲੱਖ ਰੁਪਏ ਦੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹੱਤਿਆ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਦੱਸਿਆ ਜਾਂਦਾ ਹੈ ਕਿ ਨੇੜਲੇ ਪਿੰਡ ਤੁੰਗਾ ਦੇ 41 ਸਾਲਾ ਕਿਸਾਨ ਹਰਦੀਪ ਸਿੰਘ ਪੁੱਤਰ ਚਰਨਜੀਤ ਸਿੰਘ ਨੇ ਜ਼ਹਿਰੀਲੀ ਵਸਤੂ ਖਾ ਕੇ ਜੀਵਨ ਲੀਲਾ ਖ਼ਤਮ ਕਰ ਲਈ। ਉਸ ਨੇ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਦਮ ਤੋੜਿਆ। ਮ੍ਰਿਤਕ ਕਿਸਾਨ ਦੀ ਪਤਨੀ ਹਰਪ੍ਰੀਤ ਕੌਰ ਨੇ ਰੌਂਦੇ ਹੋਏ ਦੱਸਿਆ ਕਿ ਚਾਰ ਮਹੀਨੇ ਪਹਿਲਾਂ ਅਸੀਂ ਆਣੀ 20 ਸਾਲਾ ਬੇਟੀ ਸਿਮਰਨਪ੍ਰੀਤ ਕੌਰ ਨੂੰ ਪੜ੍ਹਾਈ ਕਰਨ ਲਈ 25 ਲੱਖ ਕਰਜ਼ਾ ਲੈ ਕੇ ਕੈਨੇਡਾ ਭੇਜਿਆ ਸੀ। ਛੋਟਾ ਬੇਟਾ ਗੁਰਵਿੰਦਰ ਸਿੰਘ 12ਵੀਂ ਕਲਾਸ ਵਿਚ ਪੜ੍ਹਦਾ ਹੈ। ਭਰਾ ਮਨਦੀਪ ਸਿੰਘ ਅਨੁਸਾਰ ਦੋਵੇਂ ਫਸਲਾਂ ਤਬਾਹ ਹੋ ਗਈਆਂ ਸਨ। ਜਿਸ ਨਾਲ ਪ੍ਰਵਾਰ ਆਰਥਿਕ ਸੰਕਟ ਦਾ ਸ਼ਿਕਾਰ ਸੀ। ਮਾਤਾ ਸੁਖਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ : ਜਲੰਧਰ ’ਚ 21 ਮਹੀਨਿਆਂ ਦੇ ਬੱਚੇ ਨੂੰ ਹੋਈ ਭਿਆਨਕ ਬਿਮਾਰੀ, 16 ਕਰੋੜ ਰੁਪਏ ’ਚ ਹੋਵੇਗਾ ਇਲਾਜ

ਫਸਲ ਤਬਾਹ ਹੋਣ ’ਤੇ ਕਿਸਾਨ ਨੇ ਕੀਤੀ ਆਤਮਹੱਤਿਆ, ਚਾਰ ਮਹੀਨੇ ਪਹਿਲਾਂ ਕਰਜ਼ਾ ਲੈ ਕੇ ਧੀ ਨੂੰ ਕੈਨੇਡਾ ਭੇਜਿਆ ਸੀਮ੍ਰਿਤਕ ਦੇ ਪਿਤਾ ਦੀ ਪਹਿਲਾਂ ਹੀ ਮੋਤ ਹੋ ਚੁੱਕੀ ਹੈ। ਲਾਸ਼ ਨੂੰ ਇੱਥੇ ਸਿਵਲ ਹਸਪਤਾਲ ਮੋਰਚਰੀ ਵਿਚ ਪੋਸਟਮਾਰਟਮ ਲਈ ਲਿਆਦਾਂ ਗਿਆ ਹੈ। ਥਾਣਾ ਪੁਲਸ ਨੇ ਵਾਰਿਸਾਂ ਦੇ ਬਿਆਨ ਦਰਜ ਕੀਤੇ। ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਪ੍ਰਧਾਨ ਹਰਮੇਲ ਸਿੰਘ ਤੁੰਗਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਪਰਿਵਾਰ ਨੂੰ ਮੁਆਵਜ਼ਾ ਦਿੱਤਾ ਜਾਵੇ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਪਾਇਆ ਜਾ ਰਿਹਾ ਹੈ।


Gurminder Singh

Content Editor

Related News