ਤਰਨਤਾਰਨ: ਫ਼ਸਲ ਦੇ ਪੈਸੇ ਨਾ ਮਿਲਣ ਤੋਂ ਪਰੇਸ਼ਾਨ ਆੜ੍ਹਤੀ ਨੇ ਜ਼ਹਿਰ ਨਿਗਲ ਕੀਤੀ ਖ਼ੁਦਕੁਸ਼ੀ

04/25/2022 9:52:17 AM

ਤਰਨਤਾਰਨ (ਰਾਜੂ, ਬਲਵਿੰਦਰ ਕੌਰ) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਮਾਲਚੱਕ ਨਿਵਾਸੀ ਆੜ੍ਹਤੀ ਨੇ ਪੈਸਿਆਂ ਦੇ ਲੈਣ ਦੇਣ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ 4 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਬਿਕਰਮਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਮਾਲਚੱਕ ਨੇ ਦੱਸਿਆ ਕਿ ਉਸ ਦੇ ਪਿਤਾ ਬਲਦੇਵ ਸਿੰਘ (62 ਸਾਲ) ਆੜ੍ਹਤ ਦਾ ਕੰਮ ਕਰਦੇ ਸਨ। 

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਵੱਡੀ ਵਾਰਦਾਤ: ਕੈਨੇਡਾ ਤੋਂ ਆਏ ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ

ਉਨ੍ਹਾਂ ਦੱਸਿਆ ਕਿ ਸਾਲ 2019-2022 ਝੋਨੇ ਦੇ ਸੀਜ਼ਨ ’ਚ ਉਸ ਦੇ ਪਿਤਾ ਬਲਦੇਵ ਸਿੰਘ ਨੇ 5100 ਬੋਰੀ ਝੋਨਾ ਅਜੇਪਾਲ ਸਿੰਘ ਦੇ ਸ਼ੈਲਰ ’ਚ ਸਟੋਰ ਕੀਤਾ, ਜਿਸ ਦੀ ਕੀਮਤ 25-26 ਲੱਖ ਰੁਪਏ ਬਣਦੀ ਸੀ। ਅਜੇਪਾਲ ਸਿੰਘ ਤੇ ਕੁਲਬੀਰ ਸਿੰਘ ਨੇ ਇਹ ਝੋਨਾ ਅੱਗੇ ਵੇਚ ਵੀ ਦਿੱਤਾ ਪਰ ਉਸ ਦੇ ਪਿਤਾ ਨੂੰ ਬਣਦੀ ਝੋਨੇ ਦੀ ਰਕਮ ਅਦਾ ਨਹੀਂ ਕੀਤੀ। ਜਦੋਂ ਵੀ ਉਸ ਦਾ ਪਿਤਾ ਇਨ੍ਹਾਂ ਕੋਲੋਂ ਪੈਸੇ ਮੰਗਦਾ ਤਾਂ ਇਹ ਟਾਲ-ਮਟੋਲ ਕਰਦੇ ਰਹਿੰਦੇ ਸਨ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਸਕੂਲੋਂ ਬੰਕ ਮਾਰ ਕੇ ਨਹਿਰ ’ਚ ਨਹਾਉਣ ਗਏ 2 ਬੱਚੇ ਡੁੱਬੇ, ਤੀਜੇ ਨੂੰ ਲੋਕਾਂ ਨੇ ਬਚਾਇਆ

20 ਅਪ੍ਰੈਲ 2022 ਨੂੰ ਉਸ ਦੇ ਪਿਤਾ ਬਲਦੇਵ ਸਿੰਘ ਨੇ ਦੁਬਾਰਾ ਉਕਤ ਵਿਅਕਤੀਆਂ ਨੂੰ ਪੈਸੇ ਦੇਣ ਲਈ ਕਿਹਾ ਤਾਂ ਉਕਤ ਵਿਅਕਤੀ ਸਾਫ਼ ਮੁੱਕਰ ਗਏ ਅਤੇ ਕਿਹਾ ਕਿ ਅਸੀਂ ਇਕ ਧੇਲਾ ਵੀ ਨਹੀਂ ਦੇਣਾ, ਜਿਸ ਕਰਕੇ ਉਸ ਦਾ ਪਿਤਾ ਕਾਫੀ ਪ੍ਰੇਸ਼ਾਨ ਸੀ। 23 ਅਪ੍ਰੈਲ ਨੂੰ ਦਿਲਮੇਗ ਸਿੰਘ ਅਤੇ ਨਰਿੰਦਰ ਸਿੰਘ ਉਸ ਦੇ ਘਰ ਪਿੰਡ ਮਾਲਚੱਕ ਆਏ ਅਤੇ ਉਸ ਦੇ ਪਿਤਾ ਪਾਸੋਂ 1 ਲੱਖ ਰੁਪਏ ਦੀ ਮੰਗ ਕੀਤੀ। ਇਨ੍ਹਾਂ ਵਿਅਕਤੀਆਂ ਨੇ ਉਸ ਦੇ ਪਿਤਾ ਨੂੰ ਬਹੁਤ ਬੁਰਾ ਭਲਾ ਕਿਹਾ ਅਤੇ ਜ਼ਲੀਲ ਕੀਤਾ। 

ਪੜ੍ਹੋ ਇਹ ਵੀ ਖ਼ਬਰ: ਚੰਡੀਗੜ੍ਹ ’ਚ ਵੱਡੀ ਸਾਜ਼ਿਸ਼ ਨਾਕਾਮ, ਬੁੜੈਲ ਜੇਲ੍ਹ ਕੋਲੋਂ ਧਮਾਕਾਖੇਜ਼ ਸਮੱਗਰੀ ਨਾਲ ਭਰਿਆ ਬੈਗ ਬਰਾਮਦ

ਉਕਤ ਵਿਅਕਤੀਆਂ ਨੇ ਮੇਰੇ ਪਿਤਾ ਨੂੰ ਕਿਹਾ ਕਿ ਜੇਕਰ ਉਸ ਨੇ ਪੈਸੇ ਨਹੀਂ ਦੇਣੇ ਤਾਂ ਜ਼ਹਿਰ ਖਾ ਕੇ ਮਰ ਜਾਵੇ ਤਾਂ ਅਸੀਂ ਪੈਸਿਆਂ ਦਾ ਸਬਰ ਕਰ ਲਵਾਂਗੇ। ਇਸ ਵਜ੍ਹਾ ਕਰਕੇ ਉਸ ਦਾ ਪਿਤਾ ਬਹੁਤ ਪ੍ਰੇਸ਼ਾਨ ਹੋ ਗਿਆ ਅਤੇ ਰਾਤ 10 ਵਜੇ ਉਸ ਦੇ ਪਿਤਾ ਨੇ ਜ਼ਹਿਰੀਲੀ ਚੀਜ਼ ਖਾ ਲਈ। ਜਿਸ ’ਤੇ ਉਸ ਨੇ ਆਪਣੇ ਪਿਤਾ ਨੂੰ ਫਤਿਆਬਾਦ ਵਿਖੇ ਹਸਪਤਾਲ ’ਚ ਦਾਖਲ ਕਰਵਾਇਆ ਜਿੱਥੇ ਉਸ ਦੇ ਪਿਤਾ ਦੀ ਮੌਤ ਹੋ ਗਈ। ਇਸ ਸਬੰਧੀ ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਅਜੇਪਾਲ ਸਿੰਘ ਪੁੱਤਰ ਕੁਲਬੀਰ ਸਿੰਘ, ਕੁਲਬੀਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਖਡੂਰ ਸਾਹਿਬ, ਦਿਲਮੇਗ ਸਿੰਘ ਪੁੱਤਰ ਨਰਿੰਦਰ ਸਿੰਘ ਅਤੇ ਨਰਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀਆਨ ਮਥਰੇਵਾਲ ਖ਼ਿਲਾਫ਼ ਮੁਕੱਦਮਾ ਨੰਬਰ 129 ਧਾਰਾ 306/34 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਦੁਬਈ ਤੋਂ ਪੰਜਾਬ ਪੁੱਜਾ 22 ਸਾਲਾ ਗੁਰਪ੍ਰੀਤ ਦਾ ਮ੍ਰਿਤਕ ਸਰੀਰ, 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਹੋਈ ਸੀ ਮੌਤ


rajwinder kaur

Content Editor

Related News