ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਸੁਖਬੀਰ ਬਾਦਲ, ਕਿਸਾਨਾਂ ਲਈ ਕੀਤੀ ਮੁਆਵਜ਼ੇ ਦੀ ਮੰਗ (ਵੀਡੀਓ)

Saturday, Sep 25, 2021 - 02:08 PM (IST)

ਖ਼ਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ ਸੁਖਬੀਰ ਬਾਦਲ, ਕਿਸਾਨਾਂ ਲਈ ਕੀਤੀ ਮੁਆਵਜ਼ੇ ਦੀ ਮੰਗ (ਵੀਡੀਓ)

ਬਠਿੰਡਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਬਠਿੰਡਾ, ਮਾਨਸਾ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦਾ ਸਭ ਤੋਂ ਵੱਡਾ ਕਾਰਨ ਜਾਅਲੀ ਬੀਜ ਅਤੇ ਦਵਾਈਆਂ ਹਨ। ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਜਿੱਥੋਂ-ਜਿੱਥੋਂ ਇਹ ਜਾਅਲੀ ਬੀਜ ਤੇ ਦਵਾਈਆਂ ਆਈਆਂ ਹਨ, ਉਨ੍ਹਾਂ ਵਿਅਕਤੀਆਂ ਅਤੇ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਈ ਚਾਹੀਦੀ ਹੈ ਤੇ ਖ਼ਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਉਨ੍ਹਾਂ ਕੋਲ ਫ਼ਸਲ ਬੀਜਣ ਵਾਸਤੇ ਪੈਸਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਉਪਰੋਂ ਦੇਖਣ ਨੂੰ ਤਾਂ ਫ਼ਸਲ ਬਹੁਤ ਸੋਹਣੀ ਲੱਗ ਰਹੀ ਹੈ ਪਰ ਅਸਲ ਵਿੱਚ ਸਾਰੀ ਫ਼ਸਲ ਨੂੰ ਸੁੰਡੀ ਲੱਗੀ ਹੋਈ ਹੈ। 

ਇਹ ਵੀ ਪੜ੍ਹੋ : ਅਬੋਹਰ ’ਚ ਵਾਪਰਿਆ ਭਿਆਨਕ ਸੜਕ ਹਾਦਸਾ, ਛੋਟੇ ਹਾਥੀ ਅਤੇ ਕਾਰ ਦੀ ਟੱਕਰ ’ਚ 4 ਲੋਕਾਂ ਦੀ ਮੌਤ

 

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੱਜ ਬਠਿੰਡਾ, ਮਾਨਸਾ ਦੇ ਕਈ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਦੀਆਂ ਖ਼ਰਾਬ ਹੋਈਆਂ ਫ਼ਸਲਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦਾ ਸਭ ਤੋਂ ਵੱਡਾ ਕਾਰਨ ਜਾਅਲੀ ਬੀਜ ਅਤੇ ਦਵਾਈਆਂ ਹਨ। ਸੁਖਬੀਰ ਬਾਦਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਜਿੱਥੋਂ-ਜਿੱਥੋਂ ਇਹ ਜਾਅਲੀ ਬੀਜ ਤੇ ਦਵਾਈਆਂ ਆਈਆਂ ਹਨ, ਉਨ੍ਹਾਂ ਵਿਅਕਤੀਆਂ ਅਤੇ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤੇ ਖ਼ਰਾਬ ਹੋਈਆਂ ਫ਼ਸਲਾਂ ਦਾ ਕਿਸਾਨਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਿਆ ਤਾਂ ਉਨ੍ਹਾਂ ਕੋਲ ਫ਼ਸਲ ਬੀਜਣ ਵਾਸਤੇ ਪੈਸਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਉਪਰੋਂ ਦੇਖਣ ਨੂੰ ਤਾਂ ਫ਼ਸਲ ਬਹੁਤ ਸੋਹਣੀ ਲੱਗ ਰਹੀ ਹੈ ਪਰ ਅਸਲ ਵਿੱਚ ਸਾਰੀ ਫ਼ਸਲ ਨੂੰ ਸੁੰਡੀ ਲੱਗੀ ਹੋਈ ਹੈ।

ਇਹ ਵੀ ਪੜ੍ਹੋ :  ਰਾਜਾ ਵੜਿੰਗ ਦੇ ਘਰ ਪਹੁੰਚੇ ਨਵਜੋਤ ਸਿੱਧੂ, ਅਹਿਮ ਮੁੱਦਿਆਂ ’ਤੇ ਹੋਈ ਚਰਚਾ

 


author

Shyna

Content Editor

Related News