ਵੱਡੀ ਖ਼ਬਰ : ਸਰਹੱਦ ਪਾਰੋਂ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 6 ਕਿਲੋ ਹੈਰੋਇਨ ਤੇ 1.5 ਲੱਖ ਦੀ ਡਰੱਗ ਮਨੀ ਸਣੇ 1 ਕਾਬੂ
Friday, Aug 04, 2023 - 01:27 AM (IST)
ਚੰਡੀਗੜ੍ਹ/ਅੰਮ੍ਰਿਤਸਰ (ਬਿਊਰੋ) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 6 ਕਿਲੋ ਹੈਰੋਇਨ ਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਵੀਰਵਾਰ ਇਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸ਼ਿੰਦਰ ਸਿੰਘ ਵਾਸੀ ਪਿੰਡ ਬੂਟੇ ਦੀਆਂ ਛੰਨਾਂ ਮਹਿਤਪੁਰ, ਜਲੰਧਰ ਵਜੋਂ ਹੋਈ ਹੈ। ਮੁਲਜ਼ਮ ਨਸ਼ਾ ਤਸਕਰ ਹੈ ਅਤੇ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਐਕਟ ਤਹਿਤ ਦੋ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ।
ਇਹ ਖ਼ਬਰ ਵੀ ਪੜ੍ਹੋ : ਲੋਕ ਸਭਾ ’ਚ ਬਿੱਲ ਪਾਸ ਹੋਣ ਮਗਰੋਂ ਬੋਲੇ ਕੇਜਰੀਵਾਲ, PM ਮੋਦੀ ਨੂੰ ਲੈ ਕੇ ਕਹੀਆਂ ਇਹ ਗੱਲਾਂ
ਡੀ.ਜੀ.ਪੀ. ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ. ਐੱਸ. ਓ. ਸੀ.) ਅੰਮ੍ਰਿਤਸਰ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਸ਼ਿੰਦਰ ਸਿੰਘ ਅਤੇ ਉਸ ਦੇ ਸਾਥੀਆਂ ਨੇ ਹਾਲ ਹੀ ਵਿਚ ਪਾਕਿਸਤਾਨ ਆਧਾਰਿਤ ਤਸਕਰਾਂ ਅਤੇ ਏਜੰਸੀਆਂ ਵੱਲੋਂ ਫਿਰੋਜ਼ਪੁਰ ਖੇਤਰ ਦੇ ਦਰਿਆਈ ਰਸਤੇ ਰਾਹੀਂ ਭਾਰਤੀ ਖੇਤਰ ’ਚ ਭੇਜੀ ਗਈ ਹੈਰੋਇਨ ਦੀ ਵੱਡੀ ਖੇਪ ਪ੍ਰਾਪਤ ਕੀਤੀ ਸੀ ਅਤੇ ਉਹ (ਸ਼ਿੰਦਰ ਤੇ ਹੋਰ) ਉਕਤ ਖੇਪ ਨੂੰ ਖ਼ਰੀਦਦਾਰ ਧਿਰ (ਪਾਰਟੀ) ਤੱਕ ਪਹੁੰਚਾਉਣ ਲਈ ਅੰਮ੍ਰਿਤਸਰ ਦੇ ਆਲੇ-ਦੁਆਲੇ ਮੌਜੂਦ ਹਨ।
ਇਹ ਖ਼ਬਰ ਵੀ ਪੜ੍ਹੋ : ਲੁਧਿਆਣਾ ’ਚ ਵੱਡੀ ਵਾਰਦਾਤ, ਰੀਅਲ ਅਸਟੇਟ ਕਾਰੋਬਾਰੀ ਦੀ ਕਾਰ ’ਚੋਂ ਲੱਖਾਂ ਰੁਪਏ ਚੋਰੀ
ਉਨ੍ਹਾਂ ਦੱਸਿਆ ਕਿ ਫੌਰੀ ਕਾਰਵਾਈ ਕਰਦਿਆਂ ਐੱਸ. ਐੱਸ. ਓ. ਸੀ. ਅੰਮ੍ਰਿਤਸਰ ਦੀ ਵਿਸ਼ੇਸ਼ ਪੁਲਸ ਟੀਮ ਨੇ ਇਕ ਆਪ੍ਰੇਸ਼ਨ ਆਰੰਭਿਆ ਅਤੇ ਯੋਜਨਾਬੱਧ ਤਰੀਕੇ ਨਾਲ ਇਲਾਕੇ ਦੀ ਘੇਰਾਬੰਦੀ ਕਰਕੇ ਦੋਸ਼ੀ ਸ਼ਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ। ਮੁੱਢਲੀ ਤਫ਼ਤੀਸ਼ ਬਾਰੇ ਹੋਰ ਜਾਣਕਾਰੀ ਸਾਂਝੀ ਕਰਦਿਆਂ ਏ.ਆਈ.ਜੀ. ਐੱਸ. ਐੱਸ. ਓ. ਸੀ. ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਕੁਝ ਦਿਨ ਪਹਿਲਾਂ ਫਿਰੋਜ਼ਪੁਰ ਸੈਕਟਰ ਵਿਚ ਪਾਕਿ ਆਧਾਰਿਤ ਤਸਕਰਾਂ ਨੇ ਹੜ੍ਹਾਂ ਕਾਰਨ ਦਰਿਆ ਦੇ ਕੰਢੇ ਦੇ ਨਾਲੋ-ਨਾਲ ਪਏ ਪਾੜ ਨੂੰ ਵਰਤ ਕੇ ਦਰਿਆ ਰਾਹੀਂ ਨਸ਼ਿਆਂ ਦੀ ਖੇਪ ਦੀ ਤਸਕਰੀ ਕੀਤੀ।
ਇਹ ਖ਼ਬਰ ਵੀ ਪੜ੍ਹੋ : ਐਡਵੋਕੇਟ ਧਾਮੀ ਨੇ 7 ਅਗਸਤ ਨੂੰ ਬੁਲਾਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗਰੁੱਪ ਦੇ ਬਾਕੀ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਨੂੰ ਤਰਕਪੂਰਨ ਸਿੱਟੇ ਤੱਕ ਪਹੁੰਚਾਉਣ ਲਈ ਉਕਤ ਵਿਅਕਤੀਆਂ ਨਾਲ ਸਬੰਧੀ ਸਭ ਅਗਲੀਆਂ-ਪਿਛਲੀਆਂ ਕੜੀਆਂ ਜਾਂਚਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਥਾਣਾ ਐੱਸ. ਐੱਸ. ਓ. ਸੀ. ਅੰਮ੍ਰਿਤਸਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21, 25 ਅਤੇ 29 ਅਧੀਨ ਮੁਕੱਦਮਾ ਨੰਬਰ 23 ਮਿਤੀ 03.08.2023 ਨੂੰ ਦਰਜ ਕੀਤਾ ਗਿਆ ਹੈ ਅਤੇ ਜਲਦ ਹੀ ਦੋਸ਼ੀ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਲਿਆ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਮਿੱਠੂ ਲਾਪਤਾ...ਪਤਾ ਦੱਸਣ ਵਾਲੇ ਨੂੰ 10000 ਰੁਪਏ ਇਨਾਮ, ਪੋਸਟਰ ਚਿਪਕਾਏ ਤੇ ਕਰਵਾਈ ਅਨਾਊਂਸਮੈਂਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8