ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, DGP ਨੇ ਟਵੀਟ ਕਰ ਦਿੱਤੀ ਜਾਣਕਾਰੀ

Saturday, Sep 21, 2024 - 12:56 PM (IST)

ਪੰਜਾਬ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, DGP ਨੇ ਟਵੀਟ ਕਰ ਦਿੱਤੀ ਜਾਣਕਾਰੀ

ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਪੰਜਾਬ ਪੁਲਸ ਨੇ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਪੁਲਸ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਵੱਲੋਂ ਖੁਫੀਆ ਜਾਣਕਾਰੀ ਦੇ ਅਧਾਰ 'ਤੇ 2 ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਹਾਂ ਦੇ ਕਬਜ਼ੇ 'ਚੋਂ 4 ਗਲੋਕ-26 ਪਿਸਤੌਲ ਬਰਾਮਦ ਕੀਤੀਆਂ ਗਈਆਂ ਹਨ। 

ਇਹ ਖ਼ਬਰ ਵੀ ਪੜ੍ਹੋ - ਡੇਰਾ ਮੁਖੀ ਦਾ ਸ਼ਰਮਨਾਕ ਕਾਰਾ! ਨਸ਼ੇੜੀ ਭਰਾ ਨੂੰ ਸੁਧਾਰਨ ਦੀ ਫ਼ਰਿਆਦ ਲੈ ਕੇ ਗਈ ਭੈਣ ਦੀ ਰੋਲ਼ੀ ਪੱਤ

ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮ ਪਾਕਿਸਤਾਨ ਅਧਾਰਿਤ ਸਮਗਲਰ ਦੇ ਸੰਪਰਕ ਵਿੱਚ ਸਨ, ਜੋ ਡਰੋਨ ਅਤੇ ਹੋਰ ਸਾਧਨਾਂ ਦੀ ਵਰਤੋਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਵੱਡੀ ਖੇਪ ਨੂੰ ਭਾਰਤੀ ਖੇਤਰ ਵਿਚ ਭੇਜ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਡੀ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਸ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਸੂਬੇ ਵਿਚ ਅਮਨ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News