ਸਿੱਖ ਆਟੋ ਚਾਲਕ ਨਾਲ ਕੁੱਟਮਾਰ ਮਾਮਲੇ ''ਚ ਦਿੱਲੀ ਪੁਲਸ ਵਲੋਂ ਕਰਾਸ FIR

Monday, Jun 17, 2019 - 08:23 PM (IST)

ਸਿੱਖ ਆਟੋ ਚਾਲਕ ਨਾਲ ਕੁੱਟਮਾਰ ਮਾਮਲੇ ''ਚ ਦਿੱਲੀ ਪੁਲਸ ਵਲੋਂ ਕਰਾਸ FIR

ਜਲੰਧਰ/ਨਵੀਂ ਦਿੱਲੀ— ਬੀਤੇ ਦਿਨ ਦਿੱਲੀ ਦੇ ਮੁਖਰਜੀ ਨਗਰ 'ਚ ਸਿੱਖ ਆਟੋ ਡਰਾਈਵਰ ਤੇ ਉਸ ਦੇ ਬੇਟੇ ਨਾਲ ਕੁੱਟਮਾਰ ਮਾਮਲੇ 'ਚ ਦਿੱਲੀ ਪੁਲਸ ਨੇ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਕਿ ਇਸ ਮਾਮਲੇ 'ਚ ਇਕ ਕਰਾਸ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਹੁਣ ਇਹ ਮਾਮਲਾ ਕ੍ਰਾਈਮ ਬ੍ਰਾਂਚ ਨੂੰ ਸੌਂਪ ਦਿੱਤਾ ਗਿਆ ਹੈ।

ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ਪਹਿਲਾ ਮਾਮਲਾ ਟੈਂਪੂ ਚਾਲਕ ਤੇ ਉਸ ਦੇ ਸਾਥੀਆਂ ਖਿਲਾਫ ਦਰਜ ਕੀਤਾ ਗਿਆ ਹੈ ਤੇ ਦੂਜੇ ਮਾਮਲਾ ਦਿੱਲੀ ਪੁਲਸ ਖਿਲਾਫ ਦਰਜ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਮਾਮਲੇ 'ਅਸਲਟ ਤੇ ਯੂਸ ਆਫ ਕੋਰਸ' ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ। ਪੁਲਸ ਅਧਿਕਾਰੀ ਨੇ ਦੱਸਿਆ ਕਿ ਪੁਲਸ ਦੀ ਗੱਡੀ ਸਰਬਜੀਤ ਨਾਲ ਟਕਰਾ ਗਈ ਸੀ, ਜਿਸ ਤੋਂ ਬਾਅਦ ਇਹ ਸਾਰਾ ਵਿਵਾਦ ਸ਼ੁਰੂ ਹੋਇਆ।


author

Baljit Singh

Content Editor

Related News