ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ''ਚ ਤਾਇਨਾਤ CRPF ਜਵਾਨ ਦੀ ਗੋਲ਼ੀ ਲੱਗਣ ਨਾਲ ਮੌਤ

Thursday, Jul 11, 2024 - 09:42 AM (IST)

ਕੇਂਦਰੀ ਜੇਲ੍ਹ ਜਲੰਧਰ ਤੇ ਕਪੂਰਥਲਾ ''ਚ ਤਾਇਨਾਤ CRPF ਜਵਾਨ ਦੀ ਗੋਲ਼ੀ ਲੱਗਣ ਨਾਲ ਮੌਤ

ਕਪੂਰਥਲਾ (ਮਹਾਜਨ)- ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਵਿਚ ਤਾਇਨਾਤ ਸੀ. ਆਰ. ਪੀ. ਐੱਫ. ਹੈੱਡ ਕਾਂਸਟੇਬਲ ਦੀ ਆਪਣੀ ਸਰਵਿਸ ਰਾਈਫਲ ਤੋਂ ਗੋਲ਼ੀ ਲੱਗਣ ਕਾਰਨ ਮੌਤ ਹੋਣ ਦੀ ਖ਼ਬਰ ਹੈ। ਘਟਨਾ ਤੋਂ ਬਾਅਦ ਮ੍ਰਿਤਕ ਫ਼ੌਜੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਸੀ. ਆਰ. ਪੀ. ਐੱਫ. ਹੈੱਡ ਕਾਂਸਟੇਬਲ ਅਨਿਲ ਕੁਮਾਰ ਪੁੱਤਰ ਧਰਮਪਾਲ ਵਾਸੀ ਝੁੰਝੁਨੂ, ਰਾਜਸਥਾਨ ਪਿਛਲੇ ਕਾਫੀ ਸਮੇਂ ਤੋਂ ਕਪੂਰਥਲਾ ਮਾਡਰਨ ਜੇਲ੍ਹ ’ਚ ਤਾਇਨਾਤ ਸੀ। ਬੀਤੀ ਰਾਤ ਡਿਊਟੀ ਦੌਰਾਨ ਉਕਤ ਹੈੱਡ ਕਾਂਸਟੇਬਲ ਨੂੰ ਉਸਦੀ ਸਰਵਿਸ ਰਾਈਫਲ ਤੋਂ ਅਚਾਨਕ ਗੋਲੀ ਲੱਗ ਗਈ। ਜਿਸ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।

ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਰਹਿੰਦੇ ਪੁੱਤ ਨਾਲ ਗੱਲ ਕਰਕੇ ਹਟਿਆ ਸੀ ਪਰਿਵਾਰ, ਕੁਝ ਦੇਰ ਮਗਰੋਂ ਆਏ ਫ਼ੋਨ ਨੇ ਪਵਾ ਦਿੱਤੇ ਕੀਰਨੇ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਦੀ ਪੁਲਸ ਨੇ ਜਵਾਨ ਅਨਿਲ ਕੁਮਾਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ। ਜਦੋਂਕਿ ਸਿਵਲ ਹਸਪਤਾਲ ਦੇ ਐੱਸ. ਐੱਮ. ਓ. ਡਾ. ਸੰਦੀਪ ਧਵਨ ਨੇ ਦੱਸਿਆ ਕਿ ਦੇਰ ਰਾਤ ਇਕ ਸੀ. ਆਰ. ਪੀ. ਐੱਫ. ਜਵਾਨ ਅਨਿਲ ਕੁਮਾਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਜਿਸ ਦਾ ਤਿੰਨ ਡਾਕਟਰਾਂ ਦੇ ਬੋਰਡ ਵੱਲੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਬੋਰਡ ਵਿਚ ਡਾ. ਹਰਪ੍ਰੀਤ ਮੋਮੀ, ਡਾ. ਅਮਨਜੋਤ ਅਤੇ ਡਾ. ਰਾਜੇਸ਼ ਚੰਦਰ ਸ਼ਾਮਲ ਹਨ। ਐੱਸ. ਐੱਮ. ਓ. ਡਾ. ਸੰਦੀਪ ਧਵਨ ਨੇ ਇਹ ਵੀ ਦੱਸਿਆ ਕਿ ਗੋਲੀ ਮ੍ਰਿਤਕ ਦੀ ਗਰਦਨ ਦੇ ਉਪਰੋਂ ਸਿਰ ਵੱਲ ਲੱਗੀ।

ਇਹ ਖ਼ਬਰ ਵੀ ਪੜ੍ਹੋ - ਪਾਣੀ ਤੇ ਮਿੱਟੀ ਪਿੱਛੇ ਹੋਈ ਲੜਾਈ ਨੇ ਧਾਰਿਆ ਖ਼ੂਨੀ ਰੂਪ! ਵਿਅਕਤੀ ਦਾ 6 ਗੋਲ਼ੀਆਂ ਮਾਰ ਕੇ ਕਤਲ

ਦੂਜੇ ਪਾਸੇ ਡੀ. ਐੱਸ. ਪੀ. ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਸੀ. ਆਰ. ਪੀ. ਐੱਫ. ਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਬੀ. ਐੱਨ. ਐੱਸ. ਦੀ ਧਾਰਾ 194 ਤਹਿਤ ਕਾਰਵਾਈ ਕਰਦਿਆਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News