ਚੰਡੀਗੜ੍ਹ ਤੋਂ ਪੰਜਾਬ ਜਾਣ ਵਾਲੇ ਮੁਸਾਫ਼ਰਾਂ ਲਈ ਜ਼ਰੂਰੀ ਖ਼ਬਰ, ਬੰਦ ਹੋਈ ਰਾਤ ਦੀ ''ਬੱਸ ਸੇਵਾ''
Saturday, Apr 10, 2021 - 09:36 AM (IST)
ਚੰਡੀਗੜ੍ਹ (ਰਾਜਿੰਦਰ) : ਪੰਜਾਬ ਵਿਚ ਕੋਰੋਨਾ ਦੇ ਯੂ. ਕੇ. ਸਟਰੇਨ ਦੇ ਖ਼ਤਰੇ ਨੂੰ ਵੇਖਦੇ ਹੋਏ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (ਸੀ. ਟੀ. ਯੂ.) ਨੇ ਚੰਡੀਗੜ੍ਹ ਤੋਂ ਪਟਿਆਲਾ, ਅੰਮ੍ਰਿਤਸਰ, ਲੁਧਿਆਣਾ ਅਤੇ ਪਠਾਨਕੋਟ ਵਿਚਕਾਰ ਰਾਤ ਨੂੰ ਚੱਲਣ ਵਾਲੀਆਂ ਬੱਸਾਂ ਬੰਦ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਪੰਜਾਬ ਵਿਚ ਲਾਏ ਗਏ ਰਾਤ ਦੇ ਕਰਫਿਊ ਕਾਰਣ ਸੀ. ਟੀ. ਯੂ. ਨੇ ਵੱਖ-ਵੱਖ ਜ਼ਿਲ੍ਹਿਆਂ ਲਈ ਰਾਤ ਦੀ ਬੱਸ ਸੇਵਾ ਨੂੰ ਵੀ ਬੰਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : PGI ਦੇ ਮਰੀਜ਼ਾਂ ਲਈ ਅਹਿਮ ਖ਼ਬਰ, ਇਸ ਤਾਰੀਖ਼ ਨੂੰ ਫਿਰ ਬੰਦ ਹੋ ਜਾਵੇਗੀ OPD
ਇਸ ਫ਼ੈਸਲੇ ਤਹਿਤ ਹੁਣ ਰਾਤ 10.30 ਵਜੇ ਤੋਂ ਬਾਅਦ ਚੰਡੀਗੜ੍ਹ ਤੋਂ ਸੀ. ਟੀ. ਯੂ. ਦੀ ਕੋਈ ਵੀ ਬੱਸ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿਚ ਨਹੀਂ ਜਾਵੇਗੀ। ਟਰਾਂਸਪੋਰਟ ਵਿਭਾਗ ਅਧਿਕਾਰੀ ਅਨੁਸਾਰ ਸਵਾਰੀਆਂ ਨਾ ਮਿਲਣ ਕਾਰਣ ਇਹ ਫ਼ੈਸਲਾ ਲਿਆ ਗਿਆ ਹੈ। ਪੰਜਾਬ ਦੇ ਜ਼ਿਲ੍ਹਿਆਂ ਵਿਚ ਜਿਸ ਤਰ੍ਹਾਂ ਕੋਰੋਨਾ ਵਾਇਰਸ ਦਾ ਪ੍ਰਭਾਵ ਵੱਧ ਰਿਹਾ ਹੈ, ਉਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ 30 ਅਪ੍ਰੈਲ ਤੱਕ ਪੂਰੇ ਪੰਜਾਬ ਵਿਚ ਰਾਤ ਦਾ ਕਰਫਿਊ ਲਾਇਆ ਹੈ।
ਪੰਜਾਬ ਵਿਚ ਰਾਤ 9 ਤੋਂ ਸਵੇਰੇ 5 ਵਜੇ ਤੱਕ ਸੜਕਾਂ ’ਤੇ ਗੈਰ-ਜ਼ਰੂਰੀ ਆਵਾਜਾਈ ਬਿਲਕੁਲ ਬੰਦ ਹੈ। ਇਧਰ ਚੰਡੀਗੜ੍ਹ ਵਿਚ ਵੀ ਪ੍ਰਸ਼ਾਸਨ ਨੇ ਰਾਤ ਦਾ ਕਰਫਿਊ ਲਾ ਦਿੱਤਾ ਹੈ, ਜਿਸ ਕਾਰਣ ਸੀ. ਟੀ. ਯੂ. ਨੂੰ ਸਵਾਰੀਆਂ ਨਹੀਂ ਮਿਲ ਰਹੀਆਂ ਸਨ। ਜ਼ਿਕਰਯੋਗ ਹੈ ਕਿ ਸੈਕਟਰ-43 ਬੱਸ ਅੱਡੇ ਤੋਂ ਰੋਜ਼ਾਨਾ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਕਈ ਬੱਸਾਂ ਰੋਜ਼ਾਨਾ ਆਉਂਦੀਆਂ-ਜਾਂਦੀਆਂ ਹਨ।
ਨੋਟ : ਕੋਰੋਨਾ ਦੇ ਵੱਧਦੇ ਪ੍ਰਭਾਵ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਲਏ ਗਏ ਉਪਰੋਕਤ ਫ਼ੈਸਲੇ ਬਾਰੇ ਦਿਓ ਰਾਏ