ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

11/23/2017 5:35:03 AM

ਮਾਨਸਾ, (ਮਨਜੀਤ ਕੌਰ)- ਸਟੇਟ ਤੰਬਾਕੂ ਕੰਟਰੋਲ ਸੈੱਲ ਪੰਜਾਬ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਮਾਨਸਾ ਡਾ. ਸੁਨੀਲ ਪਾਠਕ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਟੇਟ ਤੰਬਾਕੂ ਕੰਟਰੋਲ ਸੈੱਲ ਅਤੇ ਜ਼ਿਲਾ ਪੱਧਰੀ ਟਾਸਕ ਫੋਰਸ ਵੱਲੋਂ ਮਾਨਸਾ ਸ਼ਹਿਰ ਦੀਆਂ ਵੱਖ-ਵੱਖ ਜਨਤਕ ਥਾਵਾਂ ਅਤੇ ਤੰਬਾਕੂ ਵਿਕ੍ਰੇਤਾਵਾਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕੀਤੀ ਗਈ।
ਹੈਲਥ ਸੁਪਰਵਾਈਜ਼ਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਇਸ ਦੌਰਾਨ ਟੀਮ ਵੱਲੋਂ ਮੁਹੱਲਾ ਵੀਰ ਨਗਰ ਵਿਖੇ ਇਕ ਥੋਕ ਤੰਬਾਕੂ ਵਿਕ੍ਰੇਤਾ ਦੀ ਦੁਕਾਨ 'ਚੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਅਧੀਨ ਫਲੇਵਰਡ ਤੰਬਾਕੂ ਦਾ ਸੈਂਪਲ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਐਕਟ ਦੀ ਉਲੰਘਣਾ ਕਰਨ ਵਾਲੇ 11 ਦੁਕਾਨਦਾਰਾਂ ਦੇ ਚਲਾਨ ਕੱਟ ਕੇ ਮੌਕੇ 'ਤੇ 2000 ਰੁਪਏ ਦੀ ਜੁਰਮਾਨਾ ਰਾਸ਼ੀ ਇਕੱਤਰ ਕੀਤੀ ਗਈ।
ਇਸ ਮੌਕੇ ਸਹਾਇਕ ਫੂਡ ਕਮਿਸ਼ਨਰ ਅੰਮ੍ਰਿਤਪਾਲ ਸਿੰਘ, ਡਰੱਗ ਇੰਸਪੈਕਟਰ ਗੁਣਦੀਪ ਬਾਂਸਲ, ਫੂਡ ਸੇਫਟੀ ਅਫਸਰ ਚਰਨਜੀਤ ਸਿੰਘ, ਜ਼ਿਲਾ ਯੂਥ ਵੈਲਫੇਅਰ ਐਸੋਸੀਏਸ਼ਨ ਤੋਂ ਜਸਬੀਰ ਸਿੰਘ, ਸੰਜੀਵ ਕੁਮਾਰ ਐਕਸਾਈਜ਼ ਇੰਸਪੈਕਟਰ ਤੋਂ ਇਲਾਵਾ ਸਟੇਟ ਤੰਬਾਕੂ ਕੰਟਰੋਲ ਸੈੱਲ ਪੰਜਾਬ ਤੋਂ ਵਿਸ਼ੇਸ਼ ਤੌਰ 'ਤੇ ਡਾ. ਗੁਰਮਨ ਸੇਖੋਂ ਸਟੇਟ ਕੰਸਲਟੈਂਟ ਅਤੇ ਮੈਡਮ ਗੁਰਮੀਤ ਕੌਰ ਲੀਗਲ ਕੰਸਲਟੈਂਟ ਮੌਜੂਦ ਸਨ।