ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

Wednesday, Feb 21, 2018 - 07:50 AM (IST)

ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

ਤਰਨਤਾਰਨ,   (ਰਮਨ, ਆਹਲੂਵਾਲੀਆ)-  ਜ਼ਿਲਾ ਸਿਹਤ ਸੇਵਾਵਾਂ ਦੇ ਮੁਖੀ ਡਾ. ਸ਼ਮਸ਼ੇਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾ. ਰਜਿੰਦਰਪਾਲ ਜ਼ਿਲਾ ਸਿਹਤ ਅਫਸਰ ਦੀ ਯੋਗ ਅਗਵਾਈ ਹੇਠ ਬਣੀ ਟੀਮ ਵੱਲੋਂ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ 8 ਚਲਾਨ ਕੱਟੇ ਅਤੇ 1600 ਰੁਪਏ ਮੌਕੇ 'ਤੇ ਜੁਰਮਾਨੇ ਵਜੋਂ ਵਸੂਲ ਕੀਤੇ। 
ਇਸ ਦੌਰਾਨ ਡਾ. ਰਜਿੰਦਰਪਾਲ ਸਿੰਘ ਜ਼ਿਲਾ ਸਿਹਤ ਅਫਸਰ ਨੇ ਦੱਸਿਆ ਕਿ ਜ਼ਿਲੇ 'ਚ ਤੰਬਾਕੂ ਕੰਟਰੋਲ ਐਕਟ 2003 ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤੇ ਜਨਤਕ ਥਾਵਾਂ 'ਤੇ ਤੰਬਾਕੂਨੋਸ਼ੀ ਕਰਨ 'ਤੇ ਮੁਕੰਮਲ ਮਨਾਹੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਦੁਕਾਨਦਾਰ ਨੂੰ ਕੋਟਪਾ ਐਕਟ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਕੋਈ ਵੀ ਦੁਕਾਨਦਾਰ ਤੰਬਾਕੂ ਉਤਪਾਦਾਂ ਦੀ ਮਸ਼ਹੂਰੀ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਜ਼ਿਲੇ ਨੂੰ ਤੰਬਾਕੂ ਮੁਕਤ ਰੱਖਣ ਲਈ ਹਰ ਨਾਗਰਿਕ ਦਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਸੁਖਵੰਤ ਸਿੰਘ ਸਿੱਧੂ, ਗੁਰਵੇਲ ਚੰਦ ਤੰਬਾਕੂ ਕੰਟਰੋਲ ਕੋਆਰਡੀਨੇਟਰ, ਵਿਨੋਦ ਕੁਮਾਰ ਤੇ ਜਤਿੰਦਰਪਾਲ ਸਿੰਘ ਆਦਿ ਵੀ ਹਾਜ਼ਰ ਸਨ।


Related News