ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਚਲਾਨ

06/23/2018 5:44:03 AM

ਹਰੀਕੇ ਪੱਤਣ, (ਲਵਲੀ)- ਐੱਸ. ਐੱਸ. ਪੀ. ਤਰਨਤਾਰਨ ਦਰਸ਼ਨ ਸਿੰਘ ਮਾਨ ਦੀਆਂ ਹਦਾਇਤਾਂ ਤੇ ਡੀ. ਐੱਸ. ਪੀ. ਸੋਹਣ ਸਿੰਘ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਅੱਜ ਥਾਣਾ ਮੁਖੀ ਹਰੀਕੇ ਪ੍ਰਭਜੀਤ ਸਿੰਘ ਗਿੱਲ ਨੇ ਹਰੀਕੇ-ਅੰਮ੍ਰਿਤਸਰ ਰੋਡ ’ਤੇ ਨਾਕਾ ਲਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ।
ਇਸ ਮੌਕੇ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਨੇ ਮਾਪਿਅਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਬਾਲਗ ਬੱਚਿਆਂ ਦੇ ਹੱਥਾਂ ਵਿਚ ਵ੍ਹੀਕਲ ਨਾ ਦੇਣ ਕਿਉਂਕਿ ਬੱਚਿਆਂ ਨੂੰ ਟਰੈਫਿਕ ਨਿਯਮਾਂ ਦਾ ਪਤਾ ਨਾ ਹੋਣ ਕਰ ਕੇ ਸਡ਼ਕੀ ਹਾਦਸੇ ਵਾਪਰਦੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਤਾਂ ਕਿ ਹਰ ਰੋਜ਼ ਹੁੰਦੇ ਸਡ਼ਕੀ ਹਾਦਸਿਆਂ ਨੂੰ ਘੱਟ ਕੀਤਾ ਜਾ ਸਕੇ।