ਜ਼ੇਰੇ ਇਲਾਜ ਅਣਪਛਾਤੇ ਵਿਅਕਤੀ ਦੀ ਮੌਤ

Tuesday, Aug 08, 2017 - 07:20 AM (IST)

ਨਕੋਦਰ, (ਪਾਲੀ)— ਇਕ ਅਣਪਛਾਤੇ ਵਿਅਕਤੀ ਦੀ ਹਸਪਤਾਲ 'ਚ ਇਲਾਜ ਦੌਰਾਨ ਮੌਤ ਹੋ ਗਈ। ਸੂਚਨਾ ਮਿਲਦਿਆਂ ਹੀ ਸਿਟੀ ਥਾਣੇ 'ਚ ਤਾਇਨਾਤ ਏ. ਐੱਸ. ਆਈ. ਲਾਭ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚੇ। ਲਾਸ਼ ਨੂੰ ਕਬਜ਼ੇ 'ਚ ਲੈ ਕੇ ਸ਼ਨਾਖਤ ਲਈ ਸਥਾਨਕ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ। ਏ. ਐੱਸ. ਆਈ. ਲਾਭ ਸਿੰਘ ਨੇ ਦੱਸਿਆ ਕਿ 31 ਜੁਲਾਈ ਨੂੰ ਸ਼ੰਕਰ ਪੁਲੀ ਤੋਂ ਨਜ਼ਦੀਕ ਇਕ ਅਣਪਛਾਤਾ ਵਿਅਕਤੀ ਮਿਲਿਆ ਸੀ, ਜੋ ਕਾਫੀ ਬੀਮਾਰ ਸੀ, ਉਸ ਨੂੰ 108 ਐਂਬੂਲੈਂਸ ਨੇ ਸਿਵਲ ਹਸਪਤਾਲ ਦਾਖਲ ਕਰਵਾਇਆ ਸੀ ਪਰ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਇਲਾਜ ਲਈ ਜਲੰਧਰ ਰੈਫਰ ਕਰ ਦਿੱਤਾ ਜਿੱਥੇ ਇਲਾਜ ਦੌਰਾਨ ਬੀਤੀ ਰਾਤ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਅਨੁਸਾਰ ਉਕਤ ਵਿਅਕਤੀ ਬਾਰੇ ਕਾਫੀ ਪੁੱਛ ਪੜਤਾਲ ਕੀਤੀ ਪਰ ਇਹ ਵਿਅਕਤੀ ਕੌਣ ਅਤੇ ਕਿਥੋਂ ਦਾ ਰਹਿਣ ਵਾਲਾ ਹੈ, ਇਸ ਦੀ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਡੈੱਡ ਹਾਊਸ ਵਿਚ ਰੱਖਿਆ ਜਾਵੇਗਾ। ਏ. ਐੱਸ. ਆਈ. ਨੇ ਦੱਸਿਆ ਕਿ ਮਰਨ ਵਾਲੇ ਦੀ ਉਮਰ ਕਰੀਬ 45 ਸਾਲ ਹੈ।


Related News