ਕਰਫਿਊ ਦੌਰਾਨ ਅੰਮ੍ਰਿਤਸਰ ''ਚ ਚੱਲੀ ਗੋਲੀ, ਇਕ ਦੀ ਮੌਤ
Tuesday, Mar 31, 2020 - 06:45 PM (IST)
ਛੇਹਰਟਾ (ਅਰੁਣ) : ਬੀਤੇ ਦਿਨੀਂ ਕਰਫ਼ਿਊ ਦੌਰਾਨ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਪਿੰਡ ਕਾਲੇ ਵਿਖੇ ਕਰਿਆਨੇ ਦੀ ਦੁਕਾਨ ਖੋਲ੍ਹਣ ਨੂੰ ਲੈ ਕੇ ਹੋਈ ਝਗੜੇ ਵਿਚ ਗੋਲੀ ਚੱਲਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਦਵਿੰਦਰ ਸਿੰਘ ਉਰਫ ਪ੍ਰਿੰਸੀ ਵਾਸੀ ਪਿੰਡ ਕਾਲੇ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ 27 ਤਰੀਕ ਦੀ ਸ਼ਾਮ ਵਿਚ ਪਿੰਡ ਕਾਲੇ ਵਿਖੇ ਕਰਫਿਊ ਕਰਕੇ ਦੁਕਾਨ ਮਾਲਕ ਵਲੋਂ ਕਰਿਆਨਾ ਦੁਕਾਨ ਬੰਦ ਕੀਤੀ ਹੋਈ ਸੀ। ਇਸ ਦੌਰਾਨ ਸ਼ਾਮ ਨੂੰ ਇਕ ਲੜਕਾ ਲਵ ਕੁਮਾਰ ਦੁਕਾਨ 'ਤੇ ਆਇਆ ਬੰਦ ਦੁਕਾਨ ਖੋਲ੍ਹਣ ਲਈ ਕਿਹਾ, ਜਿਸ 'ਤੇ ਦੁਕਾਨ ਮਾਲਕ ਵਲੋਂ ਕਰਫਿਊ ਕਾਰਨ ਦੁਕਾਨ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਗਿਆ। ਇਸ ਦੌਰਾਨ ਲਵ ਕੁਮਾਰ ਨੇ ਹੁਲੜਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ, ਇਸ ਦੌਰਾਨ ਉਕਤ ਨੇ ਗੁਰਮੇਲ ਸਿੰਘ ਨੂੰ ਕੜੇ ਮਾਰ ਕੇ ਜ਼ਖਮੀ ਕਰ ਦਿੱਤਾ। ਜਿਸ ਤੋਂ ਬਾਅਦ ਲੋਕਾਂ ਵਲੋਂ ਸਮਝਾ ਕੇ ਲਵ ਕੁਮਾਰ ਨੂੰ ਵਾਪਸ ਭੇਜ ਦਿੱਤਾ ਗਿਆ, ਬਾਅਦ ਵਿਚ ਉਹ ਆਪਣੇ ਸਾਥੀਆਂ ਸਮੇਤ ਫਿਰ ਮੌਕੇ 'ਤੇ ਆਇਆ ਅਤੇ ਦੁਕਾਨ ਖੁਲ੍ਹਵਾਉਣ ਦੀ ਕੋਸ਼ਿਸ਼ ਕਰਨ ਲੱਗਾ।
ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਚੌਥੀ ਮੌਤ
ਇਸ ਦੌਰਾਨ ਦੁਕਾਨ ਦੇ ਕਰੀਬ ਰਹਿਣ ਵਾਲਾ ਦਵਿੰਦਰ ਸਿੰਘ ਉਰਫ ਪ੍ਰਿੰਸ ਨੇ ਜਦੋਂ ਉਸ ਨੂੰ ਰੋਕਣਾ ਚਾਹਿਆ ਤਾਂ ਹਮਲਾਵਰਾਂ ਨੇ ਉਸ 'ਤੇ ਗੋਲੀ ਚਲਾ ਦਿੱਤੀ ਜੋ ਪ੍ਰਿੰਸ ਦੀ ਪਿੱਠ 'ਚ ਲੱਗੀ, ਜਿਸ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਇਲਾਜ ਲਈ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿਸ ਦੀ ਅੱਜ ਮੌਤ ਹੋ ਗਈ। ਉਧਰ ਪੁਲਸ ਨੇ ਕਾਰਵਾਈ ਕਰਦੇ ਹੋਏ 307 ਦੇ ਤਹਿਤ ਕਾਰਵਾਈ ਕਰਦਿਆਂ ਲਵ ਕੁਮਾਰ, ਸਾਬਾ ਤੇ ਤਿੰਨ-ਚਾਰ ਹੋਰ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ : ਕੋਰੋਨਾ ਨਾਲ ਤੀਜੀ ਮੌਤ ਤੋਂ ਬਾਅਦ ਲੁਧਿਆਣਾ ਦਾ ਅਮਰਪੁਰਾ ਪੂਰੀ ਤਰ੍ਹਾਂ ਸੀਲ, ਰਾਤ ਇਕ ਵਜੇ ਹੋਇਆ ਸਸਕਾਰ
ਕੀ ਕਹਿਣਆ ਹੈ ਕਿ ਏ. ਸੀ. ਪੀ. ਸ਼ਰਮਾ ਦਾ
ਇਸ ਸੰਬੰਧੀ ਜਦੋਂ ਏ. ਸੀ. ਪੀ. ਵੈਸਟ ਦੇਵਦੱਤ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਵਾਰਦਾਤ 'ਚ ਸ਼ਾਮਲ ਸਾਰੇ ਹਮਲਾਵਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਵਾਰਦਾਤ ਵਿਚ ਵਰਤੀ ਗਈ ਪਿਸਟਲ ਵੀ ਬਰਾਮਦ ਕਰ ਲਈ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਨਾਲ ਮਰੇ ਪਿਤਾ ਦੀ ਡੈੱਡ ਬਾਡੀ ਲੈਣ ਆਏ ਪੁੱਤ ਦੀਆਂ ਨਿਕਲੀਆਂ ਚੀਕਾਂ