ਕਰਫਿਊ ਲਾਗੂ ਹੁੰਦੇ ਹੀ ਖੁੱਲ੍ਹ ਜਾਂਦੇ ਨੇ ਸਰਕਲ ਗੋਇੰਦਵਾਲ ਦੇ ਸ਼ਰਾਬ ਠੇਕੇ, ਪੁਲਸ ਪ੍ਰਸ਼ਾਸਨ ਨੇ ਖਡ਼੍ਹੇ ਕੀਤੇ ਹੱਥ
Monday, May 24, 2021 - 09:58 AM (IST)
ਸ੍ਰੀ ਗੋਇੰਦਵਾਲ ਸਾਹਿਬ (ਪੰਛੀ) - ਕਸਬਾ ਸ੍ਰੀ ਗੋਇੰਦਵਾਲ ਸਾਹਿਬ ਦੇ ਸ਼ਰਾਬ ਠੇਕੇਦਾਰ ਸ਼ਾਮ 6 ਵਜੇ ਤੋਂ ਬਾਅਦ ਕਰਫਿਊ ਲਾਗੂ ਹੋਣ ਤੋਂ ਬਾਅਦ ਸ਼ਰਾਬ ਦੇ ਠੇਕੇ ਖੋਲ੍ਹ ਕੇ ਆਪਣੀ ਮਨਮਰਜ਼ੀ ਕਰਦੇ ਨਜ਼ਰ ਆਉਂਦੇ ਹਨ। ਚੋਰ ਮੋਰੀ ਰਾਹੀਂ ਠੇਕੇਦਾਰ ਸ਼ਰਾਬ ਵੇਚਣ ਤੋਂ ਗੁਰੇਜ਼ ਨਹੀਂ ਕਰਦੇ ਪਰ ਸਥਾਨਕ ਪੁਲਸ ਜਿੱਥੇ ਆਮ ਦੁਕਾਨਾਂ ਬੰਦ ਕਰਵਾਉਣ ਪਹੁੰਚ ਜਾਂਦੀ ਹੈ, ਉੱਥੇ ਸ਼ਰਾਬ ਦੇ ਠੇਕੇਦਾਰਾਂ ਅੱਗੇ ਪੁਲਸ ਮੁਲਾਜ਼ਮ ਬੇਵੱਸ ਦਿਖਾਈ ਦੇ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਜਿਸ ਮਾਂ ਨੇ ਆਪਣੀ ਛਾਤੀ ਨਾਲ ਲਗਾ ਦਿਨ-ਰਾਤ ਕੀਤਾ ਪਿਆਰ, ਉਸੇ ਦੀ ਛਾਤੀ ’ਚ ਪੁੱਤ ਨੇ ਮਾਰੀ ਗੋਲੀ (ਤਸਵੀਰਾਂ)
ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਕੋਰੋਨਾ ਮਹਾਮਾਰੀ ਦੇ ਵਧ ਰਹੇ ਪ੍ਰਭਾਵ ਦੇ ਚੱਲਦੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਸ਼ਾਮ 6 ਵਜੇ ਸੂਬੇ ਅੰਦਰ ਕਰਫਿਊ ਲਗਾ ਦਿੱਤਾ ਜਾਂਦਾ ਹੈ ਪਰ ਸਰਕਲ ਗੋਇੰਦਵਾਲ ਸਾਹਿਬ ਦੇ ਸ਼ਰਾਬ ਠੇਕੇਦਾਰ ਕਰਫਿਊ ਲਾਗੂ ਹੁੰਦੇ ਹੀ ਠੇਕੇ ਖੋਲ੍ਹ ਕੇ ਸ਼ਰਾਬ ਵੇਚਣੀ ਸ਼ੁਰੂ ਕਰ ਦਿੰਦੇ ਹਨ। ਸਥਾਨਕ ਪੁਲਸ ਪ੍ਰਸ਼ਾਸਨ ਆਮ ਲੋਕਾਂ ਉੱਪਰ ਸਖ਼ਤੀ ਕਰਦਾ ਨਜ਼ਰ ਆਉਂਦਾ ਹੈ, ਉੱਥੇ ਹੀ ਸ਼ਰਾਬ ਦੇ ਠੇਕੇਦਾਰਾਂ ਅੱਗੇ ਬੇਵੱਸ ਹੈ।
ਪੜ੍ਹੋ ਇਹ ਵੀ ਖ਼ਬਰ - ਅਰਬ ਦੇਸ਼ਾਂ ’ਚ ਮਰੇ 233 ਬਦਕਿਸਮਤ ਲੋਕਾਂ ਦੀਆਂ ਲਾਸ਼ਾਂ ਵਤਨ ਪਹੁੰਚਾ ਚੁੱਕੇ ਨੇ ‘ਡਾ.ਓਬਰਾਏ’, ਕੀਤੀ ਇਹ ‘ਅਪੀਲ’
ਉਕਤ ਸ਼ਰਾਬ ਠੇਕੇਦਾਰਾਂ ਦੀ ਸਿਆਸੀ ਪਹੁੰਚ ਦੇ ਚੱਲਦੇ ਸ਼ਰੇਆਮ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ, ਉੱਥੇ ਹੀ ਇਹ ਸਿਆਸੀ ਰਸੂਖ ਰੱਖਣ ਵਾਲੇ ਸ਼ਰਾਬ ਠੇਕੇਦਾਰ ਸਰਕਾਰ ਵਲੋਂ ਐਲਾਨੇ ਹਫ਼ਤਾਵਾਰ ਲਾਕਡਾਊਨ ਸ਼ਨੀਵਾਰ ਅਤੇ ਐਤਵਾਰ ਵੀ ਚੋਰ ਮੋਰੀ ਰਾਹੀਂ ਸ਼ਰਾਬ ਵੇਚ ਕੇ ਸਰਕਾਰ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਗ੍ਰੰਥੀ ਦੀ ਘਿਨੌਣੀ ਕਰਤੂਤ, ਬੱਚੀ ਨਾਲ ਕਰ ਰਿਹਾ ਸੀ ਅਸ਼ਲੀਲ ਹਰਕਤਾਂ, ਖੰਭੇ ਨਾਲ ਬੰਨ ਚਾੜ੍ਹਿਆ ਕੁਟਾਪਾ (ਵੀਡੀਓ)