ਕਰਫਿਊ ''ਚ ਸਖਤ ਡਿਊਟੀ ਦੀ ਥਕਾਉਣ ਲਾਹੁਣ ਲਈ ਪੁਲਸ ਨੇ ਸੜਕ ''ਤੇ ਪਾਇਆ ਭੰਗੜਾ (ਵੀਡੀਓ)

Monday, Mar 30, 2020 - 05:39 PM (IST)

ਮੋਗਾ (ਬਿਊਰੋ): ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਸੂਬਾ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਗਿਆ ਹੈ। ਕਰਫਿਊ ਨੂੰ ਸਫਲ ਬਣਾਉਣ ਲਈ ਪੰਜਾਬ ਪੁਲਸ ਲਗਾਤਾਰ ਸੜਕਾਂ 'ਤੇ ਪਹਿਰਾ ਦੇ ਰਹੀ ਹੈ ਅਤੇ ਹਰ ਆਉਣ ਜਾਣ ਵਾਲੇ ਤੋਂ ਸਖਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਲਗਾਤਾਰ ਸਖਤ ਡਿਊਟੀ 'ਤੇ ਡਟੇ ਪੰਜਾਬ ਪੁਲਸ ਦੇ ਮੁਲਾਜ਼ਮ ਮੋਗਾ ਵਿਚ ਸਟਰੈੱਸ ਘਟਾਉਣ ਲਈ ਗੁਰਦਾਸ ਮਾਨ ਦੇ ਗੀਤਾਂ 'ਤੇ ਭੰਗੜਾ ਪਾਉਂਦੇ ਨਜ਼ਰ ਆਏ।

ਇਹ ਵੀ ਪੜ੍ਹੋ: ਕਰਫਿਊ 'ਚ ਬਾਹਰ ਘੁੰਮਦੇ ਲੋਕ ਇਸ ਬੱਚੀ ਤੋਂ ਲੈਣ ਸਿੱਖਿਆ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੋਗਾ ਦੇ ਐੱਸ. ਪੀ. ਰਤਨ ਸਿੰਘ ਬਰਾੜ ਨੇ ਦੱਸਿਆ ਕਿ ਕਰਫਿਊ ਕਾਰਨ ਪੰਜਾਬ ਪੁਲਸ ਦੀ ਡਿਊਟੀ ਹੋਰ ਵੀ ਸਖਤ ਹੋ ਗਈ ਹੈ ਅਤੇ ਮੁਲਾਜ਼ਮ ਲਗਾਤਾਰ ਸੜਕਾਂ 'ਤੇ ਪਹਿਰਾ ਦੇ ਰਹੇ ਹਨ, ਅਜਿਹੇ ਵਿਚ ਮੁਲਾਜ਼ਮਾਂ ਦੀ ਥਕਾਉਣ ਲਾਹੁਣ ਲਈ ਇਹ ਇਕ ਉਪਰਾਲਾ ਕੀਤਾ ਗਿਆ ਹੈ ਅਤੇ ਇਸ ਨਾਲ ਇਕ ਸੁਨੇਹਾ ਦਿੱਤਾ ਗਿਆ ਹੈ ਕਿ ਲੋਕ ਵੀ ਘਰਾਂ ਵਿਚ ਰਹਿ ਕੇ ਇਸ ਤਰ੍ਹਾਂ ਆਪਣਾ ਮਨੋਰੰਜਨ ਕਰਨ।

ਇਹ ਵੀ ਪੜ੍ਹੋ: ਕੋਰੋਨਾ ਸੰਕਟ 'ਚ ਲੋਕਾਂ ਦੀ ਮਦਦ ਲਈ ਅੱਗੇ ਆਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ

ਦੱਸਣਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ 'ਚੋਂ ਕੁੱਲ 39 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਸੂਬੇ 'ਚ ਹਾਲੇ ਤੱਕ ਜਿਨ੍ਹਾਂ ਕੁੱਲ 39 ਮਾਮਲਿਆਂ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਹੋਣ ਦੀ ਸੂਚਨਾ ਹੈ, ਉਨ੍ਹਾਂ 'ਚ ਸਭ ਤੋਂ ਜ਼ਿਆਦਾ 19 ਮਾਮਲੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਿਤ ਹਨ, ਇਨ੍ਹਾਂ 'ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। 6-6 ਮਾਮਲੇ ਮੋਹਾਲੀ ਅਤੇ ਹੁਸ਼ਿਆਰਪੁਰ ਜ਼ਿਲੇ ਨਾਲ ਸਬੰਧਿਤ ਹਨ, ਜਦਕਿ ਜਲੰਧਰ ਜ਼ਿਲੇ ਤੋਂ 5 ਅਤੇ ਅੰਮ੍ਰਿਤਸਰ, ਲੁਧਿਆਣਾ ਜ਼ਿਲੇ ਨਾਲ ਸਬੰਧਿਤ 1-1 ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਐਤਵਾਰ ਦੇ ਘਨੌਰ 'ਚੋਂ ਇਕ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਸਰਕਾਰੀ ਹੈਲਥ ਬੁਲੇਟਿਨ ਅਨੁਸਾਰ ਹਾਲੇ ਤੱਕ 789 ਸ਼ੱਕੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 39 ਦੇ ਨਤੀਜੇ ਪਾਜ਼ੇਟਿਵ, 48 ਦੇ ਨੈਗੇਟਿਵ ਆਏ ਹਨ, ਜਦਕਿ 271 ਦੇ ਨਤੀਜੇ ਹਾਲੇ ਆਉਣੇ ਬਾਕੀ ਹਨ।

ਇਹ ਵੀ ਪੜ੍ਹੋ: ਜਲੰਧਰ: ਨਿਜਾਤਮ ਨਗਰ ਦੀ ਕੋਰੋਨਾ ਪੀੜਤ ਔਰਤ ਦੇ ਪਰਿਵਾਰ ਦੀ ਰਿਪੋਰਟ ਆਈ ਨੈਗੇਟਿਵ


Shyna

Content Editor

Related News