ਕਰਫਿਊ ਦੀ ਉਲੰਘਣਾ ਕਰਕੇ ਦੁਕਾਨਾਂ ਖੋਲ੍ਹਣ ਵਾਲੇ 8 ਵਿਅਕਤੀਆਂ ਖਿਲਾਫ ਕੇਸ ਦਰਜ

Wednesday, Mar 25, 2020 - 01:37 PM (IST)

ਕਰਫਿਊ ਦੀ ਉਲੰਘਣਾ ਕਰਕੇ ਦੁਕਾਨਾਂ ਖੋਲ੍ਹਣ ਵਾਲੇ 8 ਵਿਅਕਤੀਆਂ ਖਿਲਾਫ ਕੇਸ ਦਰਜ

ਝਬਾਲ (ਨਰਿੰਦਰ) - ਕੋਰੋਨਾ ਵਾਇਰਸ ਨੂੰ ਸਖਤੀ ਨਾਲ ਰੋਕਣ ਲਈ ਸਰਕਾਰ ਵਲੋਂ ਲਾਏ 31 ਮਾਰਚ ਤੱਕ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਪ੍ਰਸ਼ਾਸਨ ਵਲੋਂ ਸਖਤੀ ਨਾਲ ਫੈਸਲਾ ਲਿਆ ਗਿਆ ਹੈ। ਥਾਣਾ ਝਬਾਲ ਦੀ ਪੁਲਸ ਨੇ ਵੱਖ-ਵੱਖ ਪਿੰਡਾਂ ’ਚ ਅਚਨਚੇਤ ਛਾਪੇਮਾਰੀ ਕਰਕੇ ਦੁਕਾਨਾਂ ਖੋਲ੍ਹ ਕੇ ਬੈਠੇ 8 ਵਿਅਕਤੀਆਂ ਖਿਲਾਫ ਕੇਸ ਦਰਜ ਕਰ ਦਿੱਤਾ। ਇਸ ਸਬੰਧੀ ਥਾਣਾ ਮੁਖੀ ਪ੍ਰਭਜੀਤ ਸਿੰਘ ਨੇ ਦੱਸਿਆ ਕਿ ਕੁਝ ਲੋਕ ਪਿੰਡਾਂ ’ਚ ਦੁਕਾਨਾਂ ਖੋਲ੍ਹ ਕੇ ਕਰਫਿਊ ਦੀ ਉਲੰਘਣਾ ਕਰ ਰਹੇ ਸਨ, ਜਿਸ ਦੀ ਸੂਚਨਾ ਮਿਲਣ ’ਤੇ ਪੁਲਸ ਨੇ ਐੱਸ. ਆਈ. ਬਲਜੀਤ ਕੌਰ ਅਤੇ ਥਾਣੇਦਾਰ ਵਿਪਨ ਕੁਮਾਰ ਦੀ ਅਗਵਾਈ ’ਚ ਛਾਪਾਮਾਰੀ ਕੀਤੀ। ਛਾਪੇਮਾਰੀ ਦੌਰਾਨ ਪੁਲਸ ਨੇ ਝਬਾਲ ਪੁਖਤਾ ਦੇ ਵਰਿੰਦਰ ਸਿੰਘ ਵਰੁਣ ਪੁੱਤਰ ਪ੍ਰਤਾਪ ਸਿੰਘ, ਸੋਹਲ ਵਾਸੀ ਸਤਪਾਲ ਸਿੰਘ ਪੁੱਤਰ ਅਮਰੀਕ ਸਿੰਘ, ਸਾਹਿਬ ਸਿੰਘ ਪੁੱਤਰ ਨਿਰਮਲ ਸਿੰਘ, ਤਰਸੇਮ ਸਿੰਘ ਪੁੱਤਰ ਬਲਦੇਵ ਸਿੰਘ, ਸੋਨੂੰ ਪੁੱਤਰ ਸ਼ਿੰਦਰ ਸਿੰਘ, ਅਮਰਜੀਤ ਸਿੰਘ ਪੁੱਤਰ ਸੁਰਜਣ ਸਿੰਘ, ਗੁਰਭੇਜ ਸਿੰਘ ਪੁੱਤਰ ਸੂਰਤਾ ਸਿੰਘ, ਸਵਰਣ ਸਿੰਘ ਪੁੱਤਰ ਹਰਭਜਨ ਸਿੰਘ ਖਿਲਾਫ ਕੇਸ ਦਰਜ ਕਰ ਦਿੱਤਾ।

ਥਾਣਾ ਮੁਖੀ ਨੇ ਕਿਹਾ ਕਿ ਕਰਫਿਊ ਦੇ ਸਬੰਧ ’ਚ ਪ੍ਰਸ਼ਾਸਨ ਵਲੋਂ ਬਾਕਾਇਦਾ ਪਿੰਡਾਂ ’ਚ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ, ਜਿਸ ਦੇ ਬਾਵਜੂਦ ਲੋਕ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਲੋਕ ਪਿੰਡਾਂ ’ਚ ਬਣੀਆਂ ਸੱਥਾਂ ’ਤੇ ਬੈਠਦੇ ਹਨ, ਜਿਨ੍ਹਾਂ ਨੂੰ ਸਖਤ ਵਾਰਨਿੰਗ ਦਿੱਤੀ ਜਾਂਦੀ ਹੈ ਕਿ ਹੁਣ ਉਨ੍ਹਾਂ ਨੂੰ ਕਾਬੂ ਕਰ ਕੇ ਕੇਸ ਦਰਜ ਕੀਤੇ ਜਾਣਗੇ।

 


author

rajwinder kaur

Content Editor

Related News