ਕਰਫ਼ਿਊ ਦੌਰਾਨ ਮਾਛੀਕੇ ''ਚ ਅੱਠ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

Friday, Mar 27, 2020 - 06:39 PM (IST)

ਕਰਫ਼ਿਊ ਦੌਰਾਨ ਮਾਛੀਕੇ ''ਚ ਅੱਠ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਕਰਫ਼ਿਊ ਦੌਰਾਨ ਬੀਤੀ ਰਾਤ ਪਿੰਡ ਮਾਛੀਕੇ ਵਿਖੇ ਇਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਮ੍ਰਿਤਕ ਨੌਜਵਾਨ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ 25 ਸਾਲਾ ਸੁਖਪਾਲ ਸਿੰਘ ਸੁੱਖਾ ਪੁੱਤਰ ਗੁਰਮੇਲ ਸਿੰਘ ਬੀਤੀ ਸ਼ਾਮ ਕਰੀਬ 7 ਵਜੇ ਆਪਣੇ ਘਰੋਂ ਪਿੰਡ ਮਾਛੀਕੇ ਵਿਖੇ ਖੇਡ ਗਰਾਊਂਡ ਵਿਚ ਬਣੇ ਜਮਨੇਜ਼ੀਅਮ ਹਾਲ ਵਿਚ ਗਿਆ ਸੀ ਪਰ ਵਾਪਸ ਨਹੀਂ ਆਇਆ। ਪਰਿਵਾਰ ਵੱਲੋਂ ਉਸ ਨੂੰ ਫੋਨ ਕੀਤਾ ਗਿਆ ਪਰ ਉਸ ਦਾ ਫੋਨ ਬੰਦ ਸੀ। ਵੀਰਵਾਰ ਸਵੇਰੇ ਪਿੰਡ ਦੇ ਕੁਝ ਨੌਜਵਾਨ ਖੇਡ ਗਰਾਊਂਡ ਵਿਚ ਖੇਡਣ ਗਏ ਤਾਂ ਉਨ੍ਹਾਂ ਜਮਨੇਜ਼ੀਅਮ ਹਾਲ ਅੰਦਰ ਸੁਖਪਾਲ ਸਿੰਘ ਸੁੱਖਾ ਦੀ ਖੂਨ ਨਾਲ ਲਥਪਥ ਮ੍ਰਿਤਕ ਦੇਹ ਦੇਖੀ ਅਤੇ ਤੁਰੰਤ ਪਿੰਡ ਦੇ ਸਰਪੰਚ ਜਸਕਰਨ ਸਿੰਘ ਅਤੇ ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਦਰਸ਼ਨ ਸਿੰਘ ਸੇਖੋਂ ਨੂੰ ਸੂਚਿਤ ਕੀਤਾ, ਜਿਨ੍ਹਾਂ ਨੇ ਇਸ ਦੀ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। 

ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਕੋਰੋਨਾ ਦਾ ਕਹਿਰ, ਪਿੰਡ ਮੋਰਾਂਵਾਲੀ ਦੇ ਤਿੰਨ ਹੋਰ ਮਰੀਜ਼ ਪਾਜ਼ੇਟਿਵ      

PunjabKesari

ਘਟਨਾ ਦਾ ਪਤਾ ਲੱਗਦਿਆਂ ਹੀ ਐੱਸ. ਪੀ. (ਐੱਚ) ਮੋਗਾ ਰਤਨ ਸਿੰਘ ਬਰਾੜ, ਡੀ.ਐੱਸ.ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਢੇਸੀ, ਥਾਣਾ ਮੁਖੀ ਜਸਵੰਤ ਸਿੰਘ, ਐਡੀਸ਼ਨਲ ਥਾਣਾ ਮੁਖੀ ਬੇਅੰਤ ਸਿੰਘ ਭੱਟੀ, ਚੌਕੀ ਇੰਚਾਰਜ ਰਾਮ ਲੁਭਾਇਆ, ਸਹਿਕ ਥਾਣੇਦਾਰ ਮੰਗਲ ਸਿੰਘ, ਸਹਾਇਕ ਥਾਣੇਦਾਰ ਤਰਸੇਮ ਸਿੰਘ ਸਮੇਤ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਨੇ ਮ੍ਰਿਤਕ ਸੁਖਪਾਲ ਸਿੰਘ ਸੁੱਖਾ ਦੀ ਮਾਤਾ ਚਰਨਜੀਤ ਕੌਰ ਦੇ ਬਿਆਨਾਂ 'ਤੇ ਹਰਭਜਨ ਸਿੰਘ ਬਿੱਟੂ ਪੁੱਤਰ ਨੱਤਾ ਸਿੰਘ ਅਤੇ ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਮੋਗਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ।

ਇਹ ਵੀ ਪੜ੍ਹੋ : ਕੋਰੋਨਾ ਸੰਕਟ 'ਚ ਸਰਕਾਰਾਂ ਦੇ ਕਦਮ ਦੀ ਸਿੱਧੂ ਵਲੋਂ ਸ਼ਲਾਘਾ      

ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਖਤਰੇ ਕਾਰਨ ਜਿਥੇ ਦੇਸ਼ ਭਰ ਵਿਚ ਲਾਕਡਾਊਨ ਕੀਤਾ ਗਿਆ ਹੈ, ਉਥੇ ਹੀ ਪੰਜਾਬ ਵਿਚ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾਇਆ ਗਿਆ ਹੈ। ਇਸ ਦੇ ਬਾਵਜੂਦ ਨੌਜਵਾਨ ਦੇ ਕਤਲ ਵਰਗੀ ਵਾਰਦਾਤ ਨੇ ਵੱਡਾ ਸਵਾਲ ਖੜ੍ਹਾ ਕੀਤਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਜਲੰਧਰ 'ਚ 5ਵਾਂ ਮਾਮਲਾ, 27 ਸਾਲਾ ਨੌਜਵਾਨ ਕੋਰੋਨਾ ਦੀ ਲਪੇਟ 'ਚ      


author

Gurminder Singh

Content Editor

Related News