ਕੈਪਟਨ ਅਮਰਿੰਦਰ ਸਿੰਘ ਵਲੋਂ ਕਰਫਿਊ ਸਹਿਯੋਗ ਲਈ ਟੈਲੀਕਾਲਿੰਗ ਸ਼ੁਰੂ

Wednesday, Mar 25, 2020 - 09:39 AM (IST)

ਕੈਪਟਨ ਅਮਰਿੰਦਰ ਸਿੰਘ ਵਲੋਂ ਕਰਫਿਊ ਸਹਿਯੋਗ ਲਈ ਟੈਲੀਕਾਲਿੰਗ ਸ਼ੁਰੂ

ਪਟਿਆਲਾ (ਪਰਮੀਤ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਵਿਚ ਕਰਫਿਊ ’ਚ ਸਹਿਯੋਗ ਲਈ ਟੈਲੀਕਾਲਿੰਗ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਦੇ ਅਨੁਸਾਰ ਇਸ ਟੈਲੀਕਾਲਿੰਗ ਦੇ ਨਾਲ ਵੋਡਾਫੋਨ ਕੰਪਨੀ ਵਲੋਂ ਮੁੱਖ ਮੰਤਰੀ ਦਾ 32 ਸੈਕਿੰਡ ਦਾ ਇਕ ਮੈਸੇਜ ਲੋਕਾਂ ਨੂੰ ਸੁਣਾਇਆ ਜਾ ਰਿਹਾ ਹੈ। ਇਸ ਵਿਚ ਮੁੱਖ ਮੰਤਰੀ ਲੋਕਾਂ ਨੂੰ ਕਹਿ ਰਹੇ ਹਨ ਕਿ ਲੋਕਾਂ ਨੇ ਲਾਕਡਾਊਨ ਦੌਰਾਨ ਉਨ੍ਹਾਂ ਦਾ ਸਹਿਯੋਗ ਨਹੀਂ ਦਿੱਤਾ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਆ ਗਏ, ਜਿਸ ਕਾਰਨ ਉਨ੍ਹਾਂ ਵਲੋਂ ਕਰਫਿਊ ਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ, ਬੱਚਿਆਂ ਦੇ ਨਾਲ-ਨਾਲ ਲੋਕਾਂ ਨੂੰ ਇਸ ਵਾਇਰਸ ਤੋਂ ਬਚਾਅ ਕੇ ਰੱਖਣ ਹੈ, ਜਿਸ ਕਾਰਨ ਲੋਕ ਉਨ੍ਹਾਂ ਨੂੰ ਆਪਣਾ ਸਹਿਯੋਗ ਦੇਣ। ਕਰਫਿਊ ਦੇ ਸਮੇਂ ਲੋਕ ਆਪੋ-ਆਪਣੇ ਘਰਾਂ ਵਿਚ ਰਹਿਣ। ਕਰਫਿਊ ਕਾਰਨ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜ਼ਰੂਰਤਮੰਦਾਂ ਦੀ ਹਰ ਮਦਦ ਕਰਨ ਦੇ ਹੁਕਮ ਦਿੱਤੇ ਗਏ ਹਨ।

ਪੜ੍ਹੋ ਇਹ ਵੀ ਖਬਰਾਂ - ਕਰਫਿਊ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲੋਕਾਂ ਦੇ ਨਾਂ ਸੁਨੇਹਾ

ਪੜ੍ਹੋ ਇਹ ਵੀ ਖਬਰਾਂ - ਜਨਤਾ ਦੀਆਂ ਸਮੱਸਿਆਂ ਦੇ ਹੱਲ ਲਈ CM ਅਮਰਿੰਦਰ ਨੇ ਕਰਫਿਊ ਲਈ ਜਾਰੀ ਕੀਤੇ ਦਿਸ਼ਾ-ਨਿਰਦੇਸ਼

ਪੜ੍ਹੋ ਇਹ ਵੀ ਖਬਰਾਂ - ਰਾਸ਼ਟਰੀ ਲਾਕਡਾਊਨ ਕਰੋੜਾਂ ਲੋਕਾਂ ਦਾ ਜੀਵਨ ਬਚਾਉਣ ਲਈ ਜ਼ਰੂਰੀ : ਕੈਪਟਨ

ਦੱਸ ਦੇਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੋਕਣ ਲਈ ਪੰਜਾਬ ਸਰਕਾਰ ਨੇ ਅਣਮਿੱਥੇ ਸਮੇਂ ਲਈ ਸੂਬੇ ਵਿਚ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ। ਕਰਫਿਊ ਨੂੰ ਸਫਲ ਬਣਾਉਣ ਲਈ ਪੁਲਸ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਦੇ ਨਾਂ ਸੁਨੇਹਾ ਜਾਰੀ ਕੀਤਾ ਹੈ। ਮੁੱਖ ਮੁਤਾਬਕ ਚੀਨਾ ਤੋਂ ਤੁਰੀ ਇਹ ਮਾਰੂ ਬੀਮਾਰੀ ਕੋਰਨਾ ਵਾਇਰਸ ਦਾ ਅਸਰ ਘੱਟ ਕਰਨ ਲਈ ਹੀ ਕਰਫਿਊ ਲਗਾਇਆ ਗਿਆ ਹੈ। ਮੁੱਖ ਮੰਤਰੀ ਮੁਤਾਬਕ ਬਾਹਰੋਂ ਆਏ ਲੋਕਾਂ ਕਾਰਨ ਇਹ ਬੀਮਾਰੀ ਪੰਜਾਬ ਵਿਚ ਫੈਲੀ ਹੈ। ਇਹ ਬੀਮਾਰੀ ਪੰਜਾਬ 'ਚ ਹੋਰ ਨਾ ਫੈਲੇ ਇਸ ਲਈ ਸਰਕਾਰ ਨੂੰ ਕਰਫਿਊ ਵਰਗਾ ਸਖਤ ਕਦਮ ਚੁੱਕਣਾ ਪਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਫਿਊ ਕਾਰਨ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜ਼ਰੂਰਤਮੰਦਾਂ ਦੀ ਹਰ ਮਦਦ ਕਰਨ ਦੇ ਹੁਕਮ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਦੇ ਘਰਾਂ ਤਕ ਪਹੁੰਚ ਕਰਕੇ ਉਨ੍ਹਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।

ਪੜ੍ਹੋ ਇਹ ਵੀ ਖਬਰਾਂ -  ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਕੋਵਿਡ ਰਾਹਤ ਫੰਡ ਦਾ ਗਠਨ

ਪੜ੍ਹੋ ਇਹ ਵੀ ਖਬਰਾਂ -  'ਕੈਪਟਨ' ਨੇ ਸ਼੍ਰੋਮਣੀ ਕਮੇਟੀ ਨੂੰ ਦਿਲੋਂ ਕੀਤਾ ਸ਼ੁਕਰੀਆ


author

rajwinder kaur

Content Editor

Related News