ਪੰਜਾਬ ''ਚ 2 ਹਫਤਿਆਂ ਲਈ ਵਧਿਆ ਕਰਫਿਊ/ਲਾਕ ਡਾਊਨ, ਮਿਲੇਗੀ ਇਹ ਰਾਹਤ
Wednesday, Apr 29, 2020 - 07:57 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਸੂਬੇ ਅੰਦਰ 2 ਹਫਤਿਆਂ ਲਈ ਕਰਫਿਊ/ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦਾ ਐਲਾਨ ਕੈਪਟਨ ਵਲੋਂ ਬੁੱਧਵਾਰ ਨੂੰ ਕੀਤਾ ਗਿਆ। ਹਾਲਾਂਕਿ ਇਸ ਦੌਰਾਨ ਕੈਪਟਨ ਵਲੋਂ ਦੁਕਾਨਦਾਰਾਂ ਸਮੇਤ ਲੋਕਾਂ ਨੂੰ ਵੀ ਕੁਝ ਰਾਹਤ ਦਿੱਤੀ ਗਈ ਹੈ। ਇਸ ਕਰਫਿਊ ਦੌਰਾਨ ਰੋਜ਼ਾਨਾ ਸਵੇਰੇ 7 ਵਜੇ ਤੋਂ ਲੈ ਕੇ 11 ਵਜੇ ਤੱਕ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ ਅਤੇ ਲੋਕ ਵੀ ਆਪਣੇ ਘਰਾਂ ਤੋਂ ਬਾਹਰ ਜਾ ਸਕਣਗੇ ਪਰ 11 ਵਜੇ ਤੋਂ ਬਾਅਦ ਲੋਕਾਂ ਨੂੰ ਆਪਣੇ ਘਰਾਂ ਅੰਦਰ ਹੀ ਬੰਦ ਰਹਿਣਾ ਪਵੇਗਾ। ਇਸ ਤੋਂ ਇਲਾਵਾ ਕੈਪਟਨ ਵਲੋਂ ਉਨ੍ਹਾਂ ਇੰਡਸਟਰੀ ਨੂੰ ਵੀ ਰਾਹਤ ਦੇਣ ਦੀ ਗੱਲ ਕਹੀ ਗਈ ਹੀ, ਜਿਹੜੇ ਆਪਣੇ ਮਜ਼ਦੂਰਾਂ ਨੂੰ ਸੰਭਾਲ ਸਕਣ, ਸਮਾਜਿਕ ਦੂਰੀ ਦਾ ਪਾਲਣ ਕਰ ਸਕਣ ਅਤੇ ਉਨ੍ਹਾਂ ਦੀ ਲੇਬਰ ਉਨ੍ਹਾਂ ਦੇ ਨੇੜੇ-ਤੇੜੇ ਹੀ ਰਹੇ ਤਾਂ ਜੋ ਲੇਬਰ ਦਾ ਵੀ ਗੁਜ਼ਾਰਾ ਚੱਲ ਸਕੇ।
ਇਹ ਵੀ ਪੜ੍ਹੋ : ਪਠਾਨਕੋਟ 'ਚ ਸਾਹ ਫੁੱਲਣ ਤੋਂ ਬਾਅਦ 7 ਸਾਲਾ ਬੱਚੇ ਦੀ ਅਚਾਨਕ ਮੌਤ
ਕੋਰੋਨਾ ਦਾ ਕੋਈ ਇਲਾਜ ਨਹੀਂ, ਜਿੰਨਾ ਹੋ ਸਕੇ ਬਚੋ
ਕੈਪਟਨ ਨੇ ਇਸ ਦੇ ਨਾਲ ਹੀ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਵਰਗੀ ਭਿਆਨਕ ਬੀਮਾਰੀ ਦਾ ਕੋਈ ਇਲਾਜ ਨਹੀਂ ਹੈ ਅਤੇ ਇਸ ਨੇ ਵੱਡੇ-ਵੱਡੇ ਦੇਸ਼ਾਂ 'ਚ ਤਬਾਹੀ ਮਚਾਈ ਹੋਈ ਹੈ, ਇਸ ਲਈ ਲੋਕ ਬਾਹਰ ਨਿਕਲਦੇ ਸਮੇਂ ਸਮਾਜਿਕ ਦੂਰੀ ਦਾ ਧਿਆਨ ਰੱਖਣ, ਮਾਸਕ ਪਹਿਨ ਕੇ ਜਾਣ ਅਤੇ ਘਰ ਆਉਣ ਤੋਂ ਬਾਅਦ ਵੀ ਆਪਣਾ ਪੂਰਾ ਪਰਹੇਜ਼ ਰੱਖਣ। ਉਨ੍ਹਾਂ ਕਿਹਾ ਕਿ ਕਰਫਿਊ 'ਚ ਰਾਹਤ ਦੇਣ ਦਾ ਮਤਲਬ ਇਹ ਨਹੀਂ ਕਿ ਲੋਕ ਆਪਣੇ ਦੋਸਤਾਂ, ਰਿਸ਼ਤੇਦਾਰਾਂ ਨੂੰ ਘਰ ਬੁਲਾਉਣਾ ਸ਼ੁਰੂ ਕਰ ਦੇਣ।
ਇਹ ਵੀ ਪੜ੍ਹੋ : ਵੱਡੀ ਲਾਪਰਵਾਹੀ, ਪਾਜ਼ੇਟਿਵ ਮਰੀਜ਼ ਨੂੰ ਨੈਗੇਟਿਵ ਕਹਿ ਕੇ ਭੇਜਿਆ ਘਰ, ਦੇਰ ਰਾਤ ਮੁੜ ਸੱਦਿਆ ਹਸਪਤਾਲ
ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਹੋਵੇਗਾ ਤਾਂ ਬੀਮਾਰੀ ਵੱਧ ਸਕਦੀ ਹੈ ਅਤੇ ਪੰਜਾਬ ਦੇ ਹਾਲਾਤ ਗੜਬੜਾ ਸਕਦੇ ਹਨ। ਕੈਪਟਨ ਨੇ ਕਿਹਾ ਕਿ ਦੂਜੇ ਸੂਬਿਆਂ 'ਚ ਫਸੇ ਹੋਏ ਪੰਜਾਬੀਆਂ ਨੂੰ ਸੂਬੇ ਅੰਦਰ ਲਿਆਉਣਾ ਵੀ ਉਨ੍ਹਾਂ ਦੀ ਡਿਊਟੀ ਬਣਦੀ ਹੈ ਅਤੇ ਉਹ ਆਪਣਾ ਫਰਜ਼ ਨਿਭਾ ਰਹੇ ਹਨ। ਕੈਪਟਨ ਨੇ ਇਸ ਦੇ ਨਾਲ ਹੀ ਕਿਹਾ ਕਿ 2 ਹਫਿਤਆਂ ਬਾਅਦ ਜੋ ਹਾਲਾਤ ਹੋਣਗੇ, ਉਸ ਨੂੰ ਮੁੱਖ ਰੱਖਦਿਆਂ ਹੀ ਅੱਗੇ ਬਾਰੇ ਫੈਸਲਾ ਲਿਆ ਜਾਵੇਗਾ।
ਇਹ ਵੀ ਪੜ੍ਹੋ : ਹੁਸ਼ਿਆਰਪੁਰ 'ਚ ਫੜ੍ਹੀ ਕੋਰੋਨਾ ਨੇ ਰਫਤਾਰ, 3 ਹੋਰ ਨਵੇਂ ਮਾਮਲੇ ਆਏ ਸਾਹਮਣੇ