ਕੈਬਨਿਟ ਮੰਤਰੀ ਦਾ ਐਲਾਨ ਕਰਫਿਊ ਦੌਰਾਨ ਕਿਸੇ ਵੀ ਕਿਸਾਨ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਮੁਸ਼ਕਲ

04/08/2020 3:12:34 PM

ਰਾਜਾਸਾਂਸੀ (ਰਾਜਵਿੰਦਰ ਹੁੰਦਲ): ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਕੋਰੋਨਾ ਵਾਇਰਸ ਸਬੰਧੀ ਅੱਜ ਨਗਰ ਪੰਚਾਇਤ ਕਸਬਾ ਰਾਜਾਸਾਂਸੀ ਵਿਖੇ ਐੱਸ.ਐੱਸ.ਪੀ. ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਸਿੰਘ ਦੁੱਗਲ ਅਤੇ ਜ਼ਿਲੇ ਦੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆ ਨਾਲ ਮੀਟਿੰਗ ਕਰਕੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ: ਹੁਣ ਸਰਕਾਰ ਦੀ ਮਰਜ਼ੀ ਨਾਲ ਮਿਲੇਗੀ ਮਰਿਆਂ ਨੂੰ ਮੁਕਤੀ !

ਇਸ ਉਪਰੰਤ ਉਨ੍ਹਾਂ ਕਿਹਾ ਕਿ ਕਰਫਿਊ ਦੌਰਾਨ ਕਿਸਾਨ ਵੀਰਾਂ ਨੂੰ ਕਣਕ ਦੀ ਕਟਾਈ ਦੌਰਾਨ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੂੰ ਹਦਾਇਤਾ ਜਾਰੀ ਕਰ ਦਿੱਤੀਆਂ ਗਈਆਂ ਹਨ। ਸਰਕਾਰੀਆ ਵੱਲੋਂ ਮੀਟਿੰਗ ਉਪਰੰਤ ਵਧੀਆ ਕਾਰਗੁਜਾਰੀ ਨਿਭਾਉਣ ਵਾਲੇ ਪੁਲਸ ਕਰਮਚਾਰੀਆ ਨੂੰ ਸਨਮਾਨਿਤ ਕਰਦਿਆਂ ਲੋਕਾ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਹਦਾਇਤਾ ਦੀ ਪਾਲਣਾ ਕਰਨ ਤਾਂ ਜੋ ਕੋਰੋਨਾ ਵਾਇਰਸ ਵਰਗੀ ਭਿਆਨਕ ਬੀਮਾਰੀ ਤੋਂ ਬਚਿਆ ਜਾ ਸਕੇ।

ਇਹ ਵੀ ਪੜ੍ਹੋ: ਚੰਡੀਗੜ੍ਹ ਦੀ ਪਹਿਲੀ ਕੋਰੋਨਾ ਮਰੀਜ਼ ਠੀਕ ਹੋ ਕੇ ਪਰਤੀ, ਕਿਹਾ ਹੌਂਸਲੇ ਨਾਲ ਜਿੱਤੀ ਕੋਵਿਡ-19 ਦੀ ਜੰਗ

Shyna

This news is Content Editor Shyna