ਲੁਧਿਆਣਾ 'ਚ ਅੱਜ ਦੁਪਹਿਰ ਨੂੰ ਲੱਗੇਗਾ 'ਕਰਫ਼ਿਊ', ਤਸਵੀਰਾਂ 'ਚ ਦੇਖੋ ਲੋਕਾਂ 'ਚ ਕਿਵੇਂ ਮਚੀ ਹਫੜਾ-ਦਫੜੀ
Monday, May 10, 2021 - 11:57 AM (IST)
ਲੁਧਿਆਣਾ (ਸਿਆਲ, ਹਿਤੇਸ਼) : ਕੋਰੋਨਾ ਦੇ ਲਗਾਤਾਰ ਵੱਧਦੇ ਕੇਸਾਂ ਨੂੰ ਦੇਖਦੇ ਹੋਏ ਲੁਧਿਆਣਾ ਪ੍ਰਸ਼ਾਸਨ ਵੱਲੋਂ ਅੱਜ ਦੁਪਹਿਰ 12 ਵਜੇ ਤੋਂ ਜ਼ਿਲ੍ਹੇ ਅੰਦਰ ਕਰਫ਼ਿਊ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਕਾਰਨ ਪੂਰੇ ਜ਼ਿਲ੍ਹੇ 'ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਲੋਕਾਂ ਦੀ ਭਾਰੀ ਭੀੜ ਸੜਕਾਂ 'ਤੇ ਦੇਖਣ ਨੂੰ ਮਿਲ ਰਹੀ ਹੈ। ਲੋਕਾਂ ਵੱਲੋਂ ਜ਼ਰੂਰੀ ਸਮਾਨ ਦੀ ਖ਼ਰੀਦਦਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : CBSE ਦੇ 10ਵੀਂ 'ਚ ਫੇਲ੍ਹ ਵਿਦਿਆਰਥੀਆਂ ਲਈ ਵੱਡੀ ਖ਼ਬਰ, ਮਿਲੇਗਾ ਇਕ ਹੋਰ ਮੌਕਾ
ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਮੁਤਾਬਕ ਜ਼ਿਲ੍ਹੇ ਅੰਦਰ ਹਰ ਸੋਮਵਾਰ ਤੋਂ ਸ਼ੁੱਕਰਵਾਰ ਸਵੇਰੇ 5 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਹਰ ਤਰ੍ਹਾਂ ਦੀਆਂ ਦੁਕਾਨਾਂ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ, ਜਦੋਂ ਕਿ ਦੁਪਹਿਰ 12 ਵਜੇ ਤੋਂ ਅਗਲੀ ਸਵੇਰ 5 ਵਜੇ ਤੱਕ ਕਰਫ਼ਿਊ ਲਾਇਆ ਜਾਵੇਗਾ।
ਇਹ ਹੁਕਮ 16 ਮਈ ਤੱਕ ਲਾਗੂ ਰਹਿਣਗੇ। ਇਸ ਦੇ ਨਾਲ ਹੀ ਸਾਰੇ ਸਿਨੇਮਾ ਹਾਲ, ਬਾਰ, ਜਿੰਮ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ ਅਤੇ ਸਪੋਰਟਸ ਕੰਪਲੈਕਸਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ : 'ਰਾਜਿੰਦਰਾ ਹਸਪਤਾਲ' 'ਚ ਕੋਰੋਨਾ ਕਾਰਨ ਬਦ ਤੋਂ ਬਦਤਰ ਬਣੇ ਹਾਲਾਤ, 'ਫ਼ੌਜ' ਨੇ ਆਪਣੇ ਹੱਥ 'ਚ ਲਈ ਕਮਾਨ
ਵੀਕੈਂਡ ਕਰਫ਼ਿਊ ਸ਼ੁੱਕਰਵਾਰ ਦੁਪਹਿਰ 12 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਦੁੱਧ ਦੀ ਡਲਿਵਰੀ ਹਫ਼ਤੇ ਦੇ 7 ਦਿਨ ਦਿੱਤੀ ਜਾਵੇਗੀ। ਇਹ ਡਲਿਵਰੀ ਸਵੇਰੇ 5 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਫਿਰ ਸ਼ਾਮ ਦੇ 5 ਵਜੇ ਤੋਂ ਰਾਤ ਦੇ 9 ਵਜੇ ਤੱਕ ਦਿੱਤੀ ਜਾ ਸਕੇਗੀ।
ਇਹ ਵੀ ਪੜ੍ਹੋ : 'ਕੋਰੋਨਾ' ਆਫ਼ਤ ਦੌਰਾਨ ਬੁੜੈਲ ਜੇਲ੍ਹ ਦੇ ਕੈਦੀਆਂ ਲਈ ਆਇਆ ਵੱਡਾ ਫ਼ੈਸਲਾ, ਜਾਰੀ ਹੋਏ ਹੁਕਮ
ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੁਪਹਿਰ 12 ਵਜੇ ਤੋਂ ਕਰਫ਼ਿਊ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ ਅਤੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਦੀ ਗ੍ਰਿਫ਼ਤਾਰੀ ਦੀ ਵੀ ਤਿਆਰੀ ਕੀਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ