ਪਾਵਰਕਾਮ ਦੀ ਅਣਗਹਿਲੀ ਨੇ ਤਿੰਨ ਬੱਚਿਆਂ ਦੇ ਪਿਤਾ ਦੀ ਲਈ ਜਾਨ

Saturday, Jul 21, 2018 - 11:45 AM (IST)

ਪਾਵਰਕਾਮ ਦੀ ਅਣਗਹਿਲੀ ਨੇ ਤਿੰਨ ਬੱਚਿਆਂ ਦੇ ਪਿਤਾ ਦੀ ਲਈ ਜਾਨ

ਹਠੂਰ (ਭੱਟੀ) - ਹਠੂਰ ਦੇ ਨੇੜਲੇ ਪਿੰਡ ਦੇਹੜਕਾ ਦੇ ਬਹਾਦਰ ਸਿੰਘ (50) ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬਹਾਦਰ ਸਿੰਘ ਪਿੰਡ ਮਾਣੂੰਕੇ ਵਿਖੇ ਨਗਰ ਕੀਰਤਨ 'ਚ ਪੰਜ ਪਿਆਰਿਆਂ ਨੂੰ ਪੱਖਾ ਝੱਲਣ ਦੀ ਸੇਵਾ ਕਰ ਰਿਹਾ ਸੀ। ਬੱਸ ਸਟੈਂਡ ਦੇ ਨੇੜੇ ਪਹੁੰਚਣ 'ਤੇ ਅਚਾਨਕ ਉਹ ਬਿਜਲੀ ਦੀਆਂ ਨੰਗੀਆਂ ਤਾਰਾਂ ਦੀ ਲਪੇਟ 'ਚ ਆ ਗਿਆ ਅਤੇ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ। 
ਇਸ ਘਟਨਾ ਤੋਂ ਬਾਅਦ ਗੁੱਸੇ 'ਚ ਆਏ ਲੋਕਾਂ ਨੇ ਦੇਰ ਰਾਤ ਮਾਣੂੰਕੇ ਜਾ ਕੇ ਰੋਡ ਜਾਮ ਕਰ ਦਿੱਤਾ। ਇਨਸਾਫ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਪਾਵਰਕਾਮ ਦੀ ਅਣਗਹਿਲੀ ਕਾਰਨ ਤਿੰਨ ਬੱਚਿਆਂ ਦੇ ਪਿਤਾ ਦੀ ਜਾਨ ਗਈ ਹੈ। ਜਦ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ, ਉਹ ਧਰਨਾ ਜਾਰੀ ਰੱਖਣਗੇ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਹਠੂਰ ਦੇ ਐੱਸ.ਐੱਚ.ਓ. ਜਸਪਾਲ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਗਏ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ।


Related News