ਕਰੰਟ ਲੱਗਣ ਨਾਲ ਵਿਅਕਤੀ ਝੁਲਸਿਆ
Saturday, Jan 13, 2018 - 03:50 PM (IST)
ਬਟਾਲਾ (ਸੈਂਡੀ) - ਸ਼ਨੀਵਾਰ ਖੋਸਲਾ ਰਾਈਸ ਮਿੱਲ ਵਿੱਚ ਕੰਮ ਕਰਦੇ ਇੱਕ ਵਿਅਕਤੀ ਨੂੰ ਕਰੰਟ ਲੱਗ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ੇਰੇ ਇਲਾਜ਼ ਦਿਲਬਾਗ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਪਿੰਡ ਧੁੰਨ ਜ਼ਿਲਾ ਤਰਨਤਾਰਨ ਨੇ ਦੱਸਿਆ ਕਿ ਉਹ ਖੋਸਲਾ ਰਾਈਸ ਮਿੱਲ ਬਟਾਲਾ ਵਿਖੇ ਫੋਰਮੈਨ ਹੈ ਤੇ ਸ਼ਨੀਵਾਰ ਕੰਮ ਕਰਦੇ ਸਮੇਂ ਅਚਾਨਕ ਬਿਜਲੀ ਦੀਆਂ ਤਾਰਾਂ ਤੋਂ ਮੈਨੂੰ ਜ਼ਬਰਦਸਤ ਕਰੰਟ ਲੱਗ ਗਿਆ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ। ਉਸ ਦੇ ਸਾਥੀਆਂ ਨੇ ਤੁਰੰਤ ਉਸ ਨੂੰ ਇਲਾਜ਼ ਲਈ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ।
