ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਕੇ ’ਤੇ ਹੋਈ ਮੌਤ
Saturday, Mar 06, 2021 - 06:13 PM (IST)
ਬਰੇਟਾ (ਬਾਂਸਲ) : ਬਰੇਟਾ ਦੇ ਨੇੜਲੇ ਪਿੰਡ ਬਹਾਦਰਪੁਰ ਵਿਖੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਥਾਣਾ ਮੁਖੀ ਜਸਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਕਿਸਾਨ ਦੀ ਪਛਾਣ ਬਿੱਕਰ ਸਿੰਘ (30) ਵਜੋਂ ਹੋਈ ਹੈ। ਉਕਤ ਕਿਸਾਨ ਬੀਤੀ ਸ਼ੁੱਕਰਵਾਰ ਦੀ ਰਾਤ ਨੂੰ ਖੇਤਾਂ ਵਿੱਚ ਪਾਣੀ ਲਗਾਉਣ ਲਈ ਗਿਆ ਹੋਇਆ ਸੀ।
ਪੜ੍ਹੋ ਇਹ ਵੀ ਖ਼ਬਰ - ਪਾਕਿ ’ਚ ਵੱਡੀ ਵਾਰਦਾਤ : ਹਿੰਦੂ ਫਿਰਕੇ ਦੇ ਵਿਅਕਤੀ ਨੇ ਪਤਨੀ ਸਣੇ 3 ਬੱਚਿਆਂ ਦੇ ਕਤਲ ਮਗਰੋਂ ਕੀਤੀ ਖ਼ੁਦਕੁਸ਼ੀ
ਪਾਣੀ ਲਗਾਉਂਦੇ ਸਮੇਂ ਪਾਣੀ ਵਾਲੀ ਮੋਟਰ ’ਚ ਕਰੰਟ ਆ ਗਿਆ, ਜਿਸ ਦੀ ਲਪੇਟ ’ਚ ਆ ਕੇ ਉਸ ਦੀ ਮੌਕੇ ’ਤੇ ਮੌਤ ਹੋ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਦੇ ਪਿਤਾ ਬੰਤ ਸਿੰਘ ਦੇ ਬਿਆਨਾਂ ’ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਮਾਤਾ-ਪਿਤਾ ਤੋਂ ਇਲਾਵਾ ਦੋ ਭੈਣਾਂ ਅਤੇ ਇੱਕ ਭਰਾ ਨੂੰ ਛੱਡ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਰਈਆ ’ਚ ਖ਼ੌਫ਼ਨਾਕ ਵਾਰਦਾਤ : ਗੋਦ ਲਏ ਕਲਯੁੱਗੀ ਪੁੱਤ ਨੇ ਘੋਟਣਾ ਮਾਰ ਮਾਂ ਨੂੰ ਦਿੱਤੀ ਦਰਦਨਾਕ ਮੌਤ