ਫਰੀਦਕੋਟ : ਕਰੰਟ ਲੱਗਣ ਨਾਲ ਹੋਈ ਮਜ਼ਦੂਰ ਦੀ ਮੌਤ
Wednesday, Apr 04, 2018 - 04:25 PM (IST)

ਫਰੀਦਕੋਟ - ਫਰੀਦਕੋਟ 'ਚ ਮਾਲ ਦੇ ਚਲ ਰਹੇ ਨਿਰਮਾਣ ਕਾਰਜ ਦੌਰਾਨ ਹਾਦਸਾ ਵਾਪਰਨ ਦੀ ਸੂਚਨਾ ਮਿਲੀ ਹੈ, ਜਿਸ 'ਚ ਇਕ ਨੌਜਵਾਨ ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮਜ਼ਦੂਰ ਦੀ ਪਛਾਣ ਜਸਵਿੰਦਰ ਸਿੰਘ (35) ਦੇ ਨਾਮ ਨਾਲ ਹੋਈ ਹੈ, ਜੋ ਫਰੀਦਕੋਟ ਦੇ ਪਿੰਡ ਬਿਹਲੇ ਵਾਲਾ ਦਾ ਰਹਿਣ ਵਾਲਾ ਸੀ। ਉਹ ਮਾਲ 'ਚ ਕੰਮ ਕਰ ਰਿਹਾ ਸੀ। ਕੰਮ ਕਰਦਿਆਂ ਕਰੰਟ ਲੱਗਣ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਮਜ਼ਦੂਰ ਦੀ ਲਾਸ਼ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਮੁਰਦਾ ਘਰ ਰੱਖਵਾ ਦਿੱਤਾ। ਮਾਮਲੇ ਦੀ ਜਾਂਚ ਕਰ ਰਹੀ ਪੁਲਸ ਜਦੋਂ ਪੰਚਾਇਤ ਦੇ ਨਾਲ ਮਿਲ ਕੇ ਮਾਲ ਦੇ ਮਾਲਕ ਨਾਲ ਗੱਲਬਾਤ ਕਰਨ ਲਈ ਗਈ ਤਾਂ ਮਾਲ ਦਾ ਮਾਲਕ ਉੱਥੋ ਦੀ ਫਰਾਰ ਹੋ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।