ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਦੀ ਮੌਤ
Monday, Aug 11, 2025 - 12:52 PM (IST)

ਜੇਠੂਵਾਲ (ਤੱਗੜ)-ਸਥਾਨਕ ਕਸਬੇ ਦੇ ਨੇੜੇ ਪੈਂਦੇ ਪਿੰਡ ਪੰਡੋਰੀ ਵੜੈਚ ਦੇ ਆਮ ਆਦਮੀ ਪਾਰਟੀ ਨਾਲ ਸਬੰਧਤ ਮੌਜੂਦਾ ਸਰਪੰਚ ਲਖਬੀਰ ਸਿੰਘ ਦੀ ਅਚਨਚੇਤ ਕਰੰਟ ਲੱਗਣ ਨਾਲ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਸਰਪੰਚ ਦੇ ਭਰਾ ਮੰਗਬੀਰ ਸਿੰਘ ਨੇ ਦੱਸਿਆ ਕੇ ਸ਼ਨੀਵਾਰ ਨੂੰ ਰੱਖੜੀ ਵਾਲੇ ਦਿਨ ਸਰਪੰਚ ਲਖਬੀਰ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਖੇਤਾਂ ’ਚ ਗੇੜਾ ਮਾਰਨ ਗਿਆ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਇਕ ਬੰਦ ਪਏ ਟਿਊਬਵੈੱਲ ਨੂੰ ਚਲਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਵਿਚ ਖਰਾਬੀ ਹੋਣ ਕਰ ਕੇ ਇਹ ਨਹੀਂ ਚਲਿਆ ਤਾਂ ਜਦੋਂ ਉਨ੍ਹਾਂ ਨੇ ਦੁਬਾਰਾ ਤਾਰਾਂ ਲਾਉਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦੇ ਹੱਥ ਨੂੰ ਕਰੰਟ ਲੱਗ ਗਿਆ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਮੌਤ ਹੋ ਗਈ ।
ਇਹ ਵੀ ਪੜ੍ਹੋ-PUNJAB: ਲੈਂਡਸਲਾਈਡ ਕਾਰਨ ਹਾਈਵੇ ‘ਤੇ ਡਿੱਗਿਆ ਪੱਥਰ, ਬੱਚਿਆਂ ਨਾਲ ਭਰੀ ਸਕੂਲ ਬੱਸ ਹੋਈ ਹਾਦਸੇ ਦਾ ਸ਼ਿਕਾਰ
ਪਰਿਵਾਰਕ ਮੈਂਬਰਾਂ ਨੂੰ ਜਦੋਂ ਇਸ ਘਟਨਾ ਦਾ ਪਤਾ ਲੱਗਾ ਤਾਂ ਉਨ੍ਹਾਂ ਵਲੋਂ ਉਨ੍ਹਾਂ ਨੂੰ ਤੁਰੰਤ ਫੋਰਟਿਸ ਹਸਪਤਾਲ ਲੈ ਕੇ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਇਹ ਵੀ ਪੜ੍ਹੋ- ਹੜ੍ਹ ਦੇ ਖਤਰੇ 'ਚ ਪੰਜਾਬ, ਪੌਂਗ ਡੈਮ ਤੇ ਚੱਕੀ ਦਰਿਆ ਤੋਂ ਲਗਾਤਾਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8