ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, 2 ਮਹੀਨੇ ਬਾਅਦ ਹੋਣਾ ਸੀ ਵਿਆਹ

Sunday, Aug 08, 2021 - 06:14 PM (IST)

ਕਰੰਟ ਲੱਗਣ ਨਾਲ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ, 2 ਮਹੀਨੇ ਬਾਅਦ ਹੋਣਾ ਸੀ ਵਿਆਹ

ਤਲਵੰਡੀ ਸਾਬੋ (ਮੁਨੀਸ਼): ਸਬ-ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਭਾਗੀਵਾਂਦਰ ’ਚ ਕਰੰਟ ਲੱਗਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਦੁਖ਼ਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਮੁਤਾਬਕ ਪਿੰਡ ਭਾਗੀਵਾਂਦਰ ਦਾ ਨੌਜਵਾਨ ਨਵਦੀਪ ਸਿੰਘ (22 ਸਾਲ) ਪੁੱਤਰ ਗੁਰਦੀਪ ਸਿੰਘ ਦੀ ਆਪਣੇ ਘਰ ’ਚ ਪੱਖੇ ਨਾਲ ਕਰੰਟ ਲੱਗਣ ’ਤੇ ਮੌਤ ਹੋ ਗਈ।

ਇਹ ਵੀ ਪੜ੍ਹੋ : ਦੁਖ਼ਦਾਇਕ ਖ਼ਬਰ: ਦਿੱਲੀ ਅੰਦੋਲਨ ਤੋਂ ਪਰਤੇ ਪਿੰਡ ਮੌਜੇਵਾਲਾ ਦੇ ਕਿਸਾਨ ਦੀ ਮੌਤ

ਪਤਾ ਲੱਗਿਆ ਹੈ ਕਿ ਨਵਦੀਪ ਸਿੰਘ ਦਾ ਦੋ ਮਹੀਨੇ ਬਾਅਦ ਵਿਆਹ ਰੱਖਿਆ ਹੋਇਆ ਸੀ, ਜਿਸ ਦੀਆਂ ਤਿਆਰੀਆਂ ਚੱਲ ਰਹੀਆਂ ਸਨ। ਇਸ ਦੌਰਾਨ ਘਰ ’ਚ ਰੰਗ ਰੋਗਨ ਕਰਵਾਉਣ ਸਮੇਂ ਉਸ ਦਾ ਹੱਥ ਪੱਖੇ ਨਾਲ ਲੱਗ ਗਿਆ, ਜਿਸ ਕਾਰਨ ਉਸ ਨੂੰ ਜ਼ਬਰਦਸਤ ਕਰੰਟ ਲੱਗਾ ਅਤੇ ਉਹ ਬੇਹੋਸ਼ ਹੋ ਗਿਆ, ਜਿਸ ਨੂੰ ਤਲਵੰਡੀ ਸਾਬੋ ਦੇ ਨਿੱਜੀ ਹਸਪਤਾਲ ਵਿਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਣਾ ਬਣਦਾ ਹੈ ਕਿ ਨਵਦੀਪ ਸਿੰਘ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਨਵਦੀਪ ਸਿੰਘ ਦੀ ਮੌਤ ਸੁਣਦਿਆਂ ਹੀ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ।

ਇਹ ਵੀ ਪੜ੍ਹੋ : ਮਾਫੀਆ ਸਰਕਾਰ ਚਲਾਉਣ ’ਚ ਬਾਦਲਾਂ ਤੋਂ ਵੀ ਅੱਗੇ ਨਿਕਲੇ ਕਾਂਗਰਸੀ : ਹਰਪਾਲ ਚੀਮਾ


author

Shyna

Content Editor

Related News