''ਸਾਈਬਰ ਕੈਫੇ ''ਚ ਆਉਣ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖਿਆ ਜਾਵੇ''

Friday, Nov 10, 2017 - 04:08 PM (IST)

ਰੂਪਨਗਰ (ਵਿਜੇ) : ਸਾਈਬਰ ਕੈਫੇ 'ਚ ਇੰਟਰਨੈੱਟ ਦੀ ਵਰਤੋਂ ਕਰਨ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖਿਆ ਜਾਵੇ ਅਤੇ ਉਸ ਦੀ ਸ਼ਨਾਖਤ ਉਸ ਦੇ ਸ਼ਨਾਖਤੀ ਕਾਰਡ, ਵੋਟਰ ਕਾਰਡ, ਰਾਸ਼ਨ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਤੇ ਫੋਟੋ ਵਾਲੇ ਕ੍ਰੈਡਿਟ ਕਾਰਡ ਰਾਹੀਂ ਕੀਤੀ ਜਾਵੇ। ਜ਼ਿਲਾ ਮੈਜਿਸਟ੍ਰੇਟ ਰੂਪਨਗਰ ਗੁਰਨੀਤ ਤੇਜ ਨੇ ਧਾਰਾ-144 ਤਹਿਤ ਇਹ ਹੁਕਮ ਜਾਰੀ ਕਰਦੇ ਹੋਏ ਸਾਈਬਰ ਕੈਫੇਜ਼ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਰਜਿਸਟਰ 'ਚ ਕੈਫੇ ਦੀ ਵਰਤੋਂ ਕਰਨ ਵਾਲੇ ਹਰ ਵਿਅਕਤੀ ਦਾ ਰਿਕਾਰਡ ਰੱਖਣ ਅਤੇ ਕੈਫੇ ਦੀ ਵਰਤੋਂ ਕਰਨ ਵਾਲਾ ਵਿਅਕਤੀ ਆਪਣੇ ਹੱਥ ਨਾਲ ਆਪਣਾ ਨਾਂ, ਪਤਾ, ਟੈਲੀਫੋਨ ਨੰਬਰ, ਸ਼ਨਾਖਤ ਲਿਖੇ ਅਤੇ ਦਸਤਖਤ ਕਰੇ। ਕੰਪਿਊਟਰ 'ਤੇ ਹੋਣ ਵਾਲੀ ਸਾਰੀ ਕਰਵਾਈ ਮੁੱਖ ਸਰਵਰ 'ਤੇ ਰੱਖੀ ਜਾਵੇ ਅਤੇ ਇਸ ਦਾ ਰਿਕਾਰਡ 6 ਮਹੀਨਿਆਂ ਤੱਕ ਰੱਖਿਆ ਜਾਵੇ। ਦੇਸ਼ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਜ਼ਿਲਾ ਮੈਜਿਸਟ੍ਰੇਟ ਨੇ ਇਸ ਹੁਕਮ ਰਾਹੀਂ ਸਾਈਬਰ ਕੈਫੇਜ਼ ਦੇ ਮਾਲਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਦੀ ਕੋਈ ਕਾਰਵਾਈ ਸ਼ੱਕੀ ਮਹਿਸੂਸ ਹੁੰਦੀ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦੇਣ ਤੇ ਉਸ ਵਿਅਕਤੀ ਵੱਲੋਂ ਵਰਤੇ ਗਏ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣ।


Related News